Connect with us

ਪੰਜਾਬੀ

ਗੈਸਟ ਫੈਕਲਟੀ ਸਹਾਇਕ ਪੋ੍ਫੈਸਰਾਂ ਵਲੋਂ ਮੁੱਖ ਮੰਤਰੀ, ਸਿੱਧੂ, ਪਰਗਟ ਤੇ ਸਿੱਖਿਆ ਸਕੱਤਰ ਦੇ ਫੂਕੇ ਪੁਤਲੇ

Published

on

Guest Faculty Assistant Professors blow up effigies of CM, Sidhu, Pargat and Education Secretary

ਰਾੜਾ ਸਾਹਿਬ / ਲੁਧਿਆਣਾ : ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ ਫੈਕਲਟੀ ਪਾਰਟ ਟਾਈਮ ਕੰਟਰੈਕਟ ‘ਤੇ ਸਰਕਾਰੀ ਕਾਲਜਾਂ ‘ਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਕੱਚੇ ਪੋ੍ਫੈਸਰਾਂ ਵਿਰੁੱਧ ਅਪਣਾਈਆਂ ਮਾਰੂ ਨੀਤੀਆਂ ਕਾਰਨ ਪੂਰੇ ਪੰਜਾਬ ਦੇ ਸਰਕਾਰੀ ਕਾਲਜਾਂ ‘ਚ ਪਿਛਲੇ 35 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਜਾਰੀ ਹੈ ਪਰ ਪੰਜਾਬ ਸਰਕਾਰ ਦੇ ਕੰਨ ‘ਤੇ ਅਜੇ ਵੀ ਜੂੰ ਨਹੀਂ ਸਰਕ ਰਹੀ।

ਪੰਜਾਬ ਸਰਕਾਰ ਨੌਕਰੀਆਂ ਨੂੰ ਸੁਰੱਖਿਅਤ ਕਰਨ ਲਈ ਲਿਖਤੀ ਦੇਣ ਦੀ ਥਾਂ ਹਰ ਵਾਰ ਲਾਲੀਪਾਪ ਦੇ ਕੇ ਕੇਵਲ ਸਮਾਂ ਲੰਘਾ ਰਹੀ ਹੈ। ਇਸ ਲਈ ਸੂਬਾ ਜਥੇਬੰਦੀ ਦੇ ਸੱਦੇ ‘ਤੇ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਦੇ ਮੇਨ ਗੇਟ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਿੱਖਿਆ ਮੰਤਰੀ ਪਰਗਟ ਸਿੰਘ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਪੁਤਲੇ ਫੂਕ ਕੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਗੈਸਟ ਫੈਕਲਟੀ ਸਹਾਇਕ ਪੋ੍ਫੈਸਰਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਿੱਲੀ ਦੇ ਗੈਸਟ ਫੈਕਲਟੀ ਅਧਿਆਪਕਾਂ ਦੀ ਗੱਲ ਕਰਕੇ ਫੋਕੀ ਸਿਆਸਤ ਕਰ ਰਹੇ ਹਨ। ਜਦਕਿ ਪੰਜਾਬ ਦੇ ਸਰਕਾਰੀ ਕਾਲਜਾਂ ‘ਚ ਪਿਛਲੇ 35 ਦਿਨਾਂ ਤੋਂ ਧਰਨੇ ਪ੍ਰਦਰਸ਼ਨ ਕਰ ਰਹੇ ਗੈਸਟ ਫੈਕਲਟੀ ਸਹਾਇਕ ਪੋ੍ਫੈਸਰਾਂ ਦੀਆ ਕੋਈ ਵੀ ਗੱਲ ਨਹੀਂ ਸੁਣੀ ਜਾ ਰਹੀ, ਜਿਸ ਕਾਰਨ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪੋ੍ਫੈਸਰਾਂ ‘ਚ ਗੁੱਸੇ ਦੀ ਲਹਿਰ ਦੌੜ ਰਹੀ ਹੈ।

Facebook Comments

Trending