ਲੁਧਿਆਣਾ : ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਦੀ ਯਾਦ ਵਿਚ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੀ ਸਰਪ੍ਰਸਤੀ ਹੇਠ ਗੁਰਮਤਿ ਮਾਰਚ ਕੱਢਿਆ ਗਿਆ। ਇਸ ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਰੋਡ ਲੁਧਿਆਣਾ, ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਅਤੇ ਗੁਰੂ ਨਾਨਕ ਦੇਵ ਪੌਲੀਟੈਕਨਿਕ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਰਧਾ ਪੂਰਵਕ ਹਿੱਸਾ ਲਿਆ।
ਸਮਾਗਮ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਬਦ ਕੀਰਤਨ ਨਾਲ ਹੋਈ। ਉਪਰੰਤ ਚੌਪਈ ਸਾਹਿਬ, ਅਨੰਦ ਸਾਹਿਬ ਦੇ ਪਾਠ ਅਤੇ ਅਰਦਾਸ ਕੀਤੀ ਗਈ। ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੀਆਂ ਸਮੂਹ ਸੰਸਥਾਵਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਟਰੱਸਟ ਦੇ ਡਾਇਰੈਕਟਰ ਇੰਦਰਪਾਲ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ, ਜਿਨ੍ਹਾਂ ਨੇ ਆਪਣਾ ਸਾਰਾ ਪਰਿਵਾਰ ਕੁਰਬਾਨ ਕਰ ਦਿੱਤਾ।
ਹਰਚਰਨ ਸਿੰਘ ਗੋਹਲਵੜੀਆ ਸਾਬਕਾ ਮੇਅਰ ਵਲੋਂ ਗੁਰੂ ਦੇਵ ਇੰਜਨੀਅਰਿੰਗ ਕਾਲਜ ਦੇ ਪਿ੍ੰਸੀਪਲ ਡਾ. ਸਹਿਜਪਾਲ ਸਿੰਘ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਰੋਡ ਲੁਧਿਆਣਾ ਦੀ ਪਿ੍ੰਸੀਪਲ ਸ਼੍ਰੀਮਤੀ ਹਰਮੀਤ ਕੌਰ ਵੜੈਚ, ਸਕੂਲ ਦੀ ਪ੍ਰਾਇਮਰੀ ਇੰਚਾਰਜ ਸ਼੍ਰੀਮਤੀ ਜੈਸਮੀਨ ਕੌਰ ਨੇ ਮਾਰਚ ਦੀ ਅਗਵਾਈ ਕੀਤੀ। ਇਸ ਮਹਾਨ ਕੁਰਬਾਨੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਦਿਆਰਥੀਆਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ।