ਧਰਮ
40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ
Published
3 years agoon

ਲੁਧਿਆਣਾ : ਸਿੱਖ ਸ਼ਹੀਦਾਂ ਦੇ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ। ਅੰਮਿ੍ਤ ਵੇਲੇ ਤੋਂ ਦੇਰ ਰਾਤ ਤਕ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਜਗਤ ਸਿੰਘ, ਭਾਈ ਹਰਪ੍ਰਰੀਤ ਸਿੰਘ ਖ਼ਾਲਸਾ, ਭਾਈ ਲਵਪ੍ਰਰੀਤ ਸਿੰਘ ਭੰਗੂ ਅਤੇ ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਤੋਂ ਇਲਾਵਾ ਭਾਈ ਕਿਰਪਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈ ਸੰਗਤ ਨੂੰ ਗੁਰਇਤਿਹਾਸ ਸੁਣਾ ਕੇ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ‘ਚ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ।
ਮਾਤਾ ਅੰਮਿ੍ਤ ਕੌਰ ਲਾਇਲਪੁਰੀ, ਪਰਮਜੀਤ ਸਿੰਘ ਲਾਇਲਪੁਰੀ, ਸਤਪਾਲ ਸਿੰਘ ਪਾਲ, ਤੇਜਿੰਦਰ ਸਿੰਘ ਡੰਗ, ਚਰਨਕਮਲ ਸਿੰਘ ਲਾਇਲਪੁਰੀ (ਐਨਆਰਆਈ), ਤਰਲੋਚਨ ਸਿੰਘ ਬੱਬਰ, ਅਰਜੁਨ ਸਿੰਘ ਚੀਮਾ, ਗੁਰਮੀਤ ਸਿੰਘ ਨਿੱਝਰ, ਸੁਰਜੀਤ ਸਿੰਘ ਮਠਾੜੂ, ਮੋਹਣ ਸਿੰਘ ਚੌਹਾਨ, ਸਵਰਨ ਸਿੰਘ ਮਹੌਲੀ ਸਣੇ ਵੱਡੀ ਗਿਣਤੀ ਸੰਗਤ ਗੁਰੂ ਘਰ ਨਤਮਸਤਕ ਹੋਈ।
You may like
-
ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਕੀਰਤਨੀ ਜੱਥੇ ਵਲੋਂ ਕੀਤਾ ਰੂਹਾਨੀ ਕੀਰਤਨ
-
ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗੁਰਪੂਰਬ
-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਨਾਇਆ ਪ੍ਰਕਾਸ਼ ਦਿਵਸ
-
ਸੰਤ ਬਾਬਾ ਸੁੱਚਾ ਸਿੰਘ ਦੀ 20ਵੀਂ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਸੰਤ ਬਾਬਾ ਅਮੀਰ ਸਿੰਘ
-
ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਪਾਏ ਗਏ ਸਹਿਜ ਪਾਠ ਦੇ ਭੋਗ
-
ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਜੇਠ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ