ਪੰਜਾਬੀ
ਗੁਰਪ੍ਰੀਤ ਗੋਗੀ ਹੋਣਗੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ
Published
3 years agoon
ਲੁਧਿਆਣਾ : ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ, ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਪ੍ਰੀਤ ਗੋਗੀ ਜੋ ਕਾਂਗਰਸ ਛੱਡ ਕੇ ਬੀਤੇ ਦਿਨੀਂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਸਨ, ਨੂੰ ਹਲਕਾ ਪੱਛਮੀ ਤੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਮੁਕਾਬਲੇ ਚੋਣ ਲੜਨ ਲੀ ‘ਆਪ’ ਨੇ ਟਿਕਟ ਦਿੱਤੀ ਹੈ।
ਗੋਗੀ 2002 ‘ਚ ਕਾਂਗਰਸ ਟਿਕਟ ਤੇ ਕੌਂਸਲਰ ਬਣੇ ਸਨ, ਇਕ ਵਾਰ ਉਨ੍ਹਾਂ ਦੀ ਪਤਨੀ ਕੌਂਸਲਰ ਚੁਣੇ ਗਏ ਸਨ ਅਤੇ ਮੌਜੂਦਾ ਸਮੇਂ ਵੀ ਵਾਰਡ 76 ਤੋਂ ਕੌਂਸਲਰ ਹਨ। ਉਨ੍ਹਾਂ ਨੇ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਸਮੇਂ ਕੈਬਨਿਟ ਮੰਤਰੀ ਸ੍ਰੀ ਆਸ਼ੂ ਤੇ ਭਿ੍ਸ਼ਟਾਚਾਰ ਦੇ ਗੰਭੀਰ ਦੋਸ਼ ਲਗਾਏ ਸਨ।
ਗੋਗੀ ਨੇ ਦੱਸਿਆ ਕਿ ਪਿਛਲੇ 22 ਸਾਲ ਤੋਂ ਕਾਂਗਰਸ ਦੇ ਵਫਾਦਾਰ ਸਿਪਾਹੀ ਵਜੋਂ ਕੰਮ ਕੀਤਾ ਪਰ ਪਿਛਲੇ ਕੁਝ ਸਮੇਂ ਤੋਂ ਕਾਂਗਰਸ ‘ਚ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਨਾ ਮਿਲਣ ਕਾਰਨ ਪਾਰਟੀ ਛੱਡ ਕੇ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀ ਤਰੱਕੀ/ਖੁਸ਼ਹਾਲੀ ਲਈ ‘ਆਪ’ ‘ਚ ਸ਼ਾਮਿਲ ਹੋਇਆ ਹਾਂ। ਵਿਧਾਨ ਸਭਾ ਟਿਕਟ ਦੇਣ ਤੇ ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ।
You may like
-
AAP ਪੰਜਾਬ ਦਾ ਵੱਡਾ ਐਲਾਨ, CM ਮਾਨ ਸਮੇਤ ਭਲਕੇ ਭੁੱਖ ਹੜਤਾਲ ‘ਤੇ ਬੈਠਣਗੇ ਮੰਤਰੀ ਤੇ MLA
-
ਪੰਜਾਬ ‘ਚ ਰਾਘਵ ਚੱਢਾ ਬਣੇ ਸਲਾਹਕਾਰ ਕਮੇਟੀ ਦੇ ਚੇਅਰਮੈਨ
-
ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਗਾਰੰਟੀ ‘ਤੇ ਲਾਈ ਮੋਹਰ
-
‘ਪੰਜਾਬ ਕੈਬਨਿਟ’ ‘ਚ ਹੋਣ ਜਾ ਰਿਹੈ ਵੱਡਾ ਫੇਰਬਦਲ, ਇਸ ਦਿਨ ਸਹੁੰ ਚੁੱਕਣਗੇ ਨਵੇਂ ਮੰਤਰੀ
-
ਸੰਗਰੂਰ ਹਾਰ ਤੋਂ ਬਾਅਦ ਹੁਣ ਜਨਵਰੀ ਦੇ ਅਖ਼ੀਰ ਤੱਕ ਨਿਗਮ ਚੋਣਾਂ ਕਰਵਾ ਸਕਦੀ ਹੈ ‘ਆਪ’
-
ਵਿਧਾਇਕਾਂ ਤੇ ਸੀਨੀਅਰ ‘ਆਪ’ ਲੀਡਰਾਂ ਨੂੰ ਬੋਰਡ-ਕਾਰਪੋਰੇਸ਼ਨਾਂ ‘ਚ ਲਗਾਏਗੀ ਭਗਵੰਤ ਮਾਨ ਸਰਕਾਰ