Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਦਾ ਸਖ਼ਤ ਕਦਮ, ਟ੍ਰੈਫਿਕ ਨਿਯਮ ਤੋੜਨ ’ਤੇ ਹੋਵੇਗੀ ਵੱਡੀ ਕਾਰਵਾਈ, ਦੁੱਗਣਾ ਕੀਤਾ ਜੁਰਮਾਨਾ

Published

on

Harsh step of Punjab government, big action will be taken on breaking traffic rules, fine doubled

ਚੰਡੀਗੜ੍ਹ : ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਟ੍ਰੈਫਿਕ ਨਿਯਮ ਤੋੜਨ ’ਤੇ ਹੁਣ ਜੁਰਮਾਨਾ ਦੁੱਗਣਾ ਕਰ ਦਿੱਤਾ ਹੈ। ਜੇਕਰ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਉਸ ’ਤੇ ਸਖ਼ਤੀ ਨਾਲ ਕਾਰਵਾਈ ਤਾਂ ਹੋਵੇਗੀ ਹੀ ਨਾਲ ਹੀ ਹੁਣ ਜੁਰਮਾਨਾ ਵੀ ਦੁੱਗਣਾ ਲਿਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਸੂਬੇ ਦੇ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਮੁਤਾਬਕ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਮੋਬਾਈਲ ਫੋਨ ਦੀ ਵਰਤੋਂ ਕਰਨਾ ਸਭ ਤੋਂ ਸੰਗੀਨ ਜੁਰਮ ਮੰਨਿਆ ਗਿਆ ਹੈ।

ਇਸ ਨੋਟੀਫਿਕੇਸ਼ਨ ਤਹਿਤ ਸ਼ਰਾਬ ਪੀ ਕੇ ਗੱਡੀ ਚਲਾਉਣ ਜਾਂ ਗੱਡੀ ਚਲਾਉਂਦੇ ਹੋਏ ਮੋਬਾਈਲ ਦੀ ਵਰਤੋਂ ਕਰਨ ਦੇ ਦੋਸ਼ ਹੇਠ ਚਾਲਕ ਨੂੰ ਪਹਿਲੀ ਵਾਰ 5 ਹਜ਼ਾਰ ਰੁਪਏ ਦਾ ਜੁਰਮਾਨਾ ਅਤੇ ਤਿੰਨ ਮਹੀਨਿਆਂ ਲਈ ਲਾਈਸੰਸ ਮੁਅੱਤਲ ਹੋਣ ਦੀ ਸਜ਼ਾ ਹੋਵੇਗੀ। ਇਸੇ ਤਰ੍ਹਾਂ ਦੂਜੀ ਵਾਰ ਇਸੇ ਦੋਸ਼ ਹੇਠ ਫੜੇ ਗਏ ਚਾਲਕ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਤੇ ਤਿੰਨ ਮਹੀਨਿਆਂ ਲਈ ਲਾਈਸੰਸ ਮੁਅੱਤਲ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਲਾਲ ਬੱਤੀ ਦੀ ਉਲੰਘਣਾ ਕਰਨ ਅਤੇ ਨਿਰਧਾਰਿਤ ਗਤੀ ਦੀ ਹੱਦ ਸੀਮਾ ਤੋਂ ਵੱਧ ਰਫ਼ਤਾਰ ’ਤੇ ਵਾਹਨ ਚਲਾਉਣ ਵਾਲੇ ਨੂੰ ਪਹਿਲੀ ਵਾਰ ਇਕ ਹਜ਼ਾਰ ਤੇ ਦੂਜੀ ਵਾਰ ਦੋ ਹਜ਼ਾਰ ਰੁਪਏ ਜੁਰਮਾਨੇ ਸਣੇ ਦੋਵੇਂ ਵਾਰ ਤਿੰਨ-ਤਿੰਨ ਮਹੀਨਿਆਂ ਲਈ ਲਾਈਸੰਸ ਮੁਅੱਤਲ ਕਰਨ ਦੀ ਸਜ਼ਾ ਹੋਵੇਗੀ। ਇਹ ਜੁਰਮਾਨਾ ਦੋ ਪਹੀਆ ਵਾਹਨ ਚਾਲਕਾਂ ’ਤੇ ਵੀ ਲਾਗੂ ਹੋਵੇਗਾ। ਇਸ ਤੋਂ ਇਲਾਵਾ ਦੋ ਪਹੀਆ ਵਾਹਨਾਂ ’ਤੇ ਵੱਧ ਸਵਾਰੀ ਬਿਠਾਉਣ ’ਤੇ ਪਹਿਲੀ ਵਾਰ ਇੱਕ ਹਜ਼ਾਰ ਅਤੇ ਦੂਜੀ ਵਾਰ ਦੋ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਵਪਾਰਕ ਗੱਡੀਆਂ ਵਿਚ ਮਿੱਥੇ ਭਾਰ ਤੋਂ ਵੱਧ ਭਾਰ ਲੋਡ ਕਰਨ ’ਤੇ ਪਹਿਲੀ ਵਾਰ 20 ਹਜ਼ਾਰ ਰੁਪਏ ਜਾਂ 2 ਹਜ਼ਾਰ ਰੁਪਏ ਪ੍ਰਤੀ ਟਨ ਅਤੇ ਦੂਜੀ ਵਾਰ 40 ਹਜ਼ਾਰ ਰੁਪਏ ਜਾਂ 2 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਜੁਰਮਾਨਾ ਲਾਇਆ ਜਾਵੇਗਾ। ਇਨ੍ਹਾਂ ਸਾਰੀਆਂ ਹਾਲਾਤ ਵਿਚ ਲਾਈਸੰਸ ਵੀ ਮੁਅੱਤਲ ਕੀਤਾ ਜਾਵੇਗਾ। ਟਰਾਂਸਪੋਰਟ ਵਿਭਾਗ ਦੇ ਸੂਤਰਾਂ ਅਨੁਸਾਰ ਕਿ ਪੰਜਾਬ ਦੀਆਂ ਸੜਕਾਂ ’ਤੇ ਵਾਹਨਾ ਦੀ ਗਤੀ ਸੀਮਾ ਚੈੱਕ ਕਰਨ ਲਈ ਕੈਮਰਿਆਂ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ।

Facebook Comments

Trending