Connect with us

ਪੰਜਾਬ ਨਿਊਜ਼

ਤਿਉਹਾਰਾਂ ਦੇ ਸੀਜ਼ਨ ਦੌਰਾਨ ਸਿਹਤ ਵਿਭਾਗ ਅਲਰਟ, ਨੋਟਿਸ ਜਾਰੀ

Published

on

ਮੋਗਾ : ਜ਼ਿਲਾ ਸਿਹਤ ਵਿਭਾਗ ਦੀ ਫੂਡ ਬ੍ਰਾਂਚ ਦੀ ਟੀਮ ਨੇ ਤਿਉਹਾਰ ਦੇ ਮੱਦੇਨਜ਼ਰ ਸ਼ੱਕੀ ਖਾਧ ਪਦਾਰਥਾਂ ਦੀ ਸੈਂਪਲਿੰਗ ਕੀਤੀ। ਇਹ ਸੈਂਪਲਿੰਗ ਫੂਡ ਸੇਫਟੀ ਅਫਸਰ ਯੋਗੇਸ਼ ਗੋਇਲ ਅਤੇ ਫੂਡ ਸੇਫਟੀ ਅਫਸਰ ਲਵਦੀਪ ਸਿੰਘ ਵੱਲੋਂ ਸ਼ਹਿਰ ਵਿੱਚ ਸਥਿਤ ਵੱਖ-ਵੱਖ ਮਠਿਆਈਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਦੇ ਵਿਕਰੇਤਾਵਾਂ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਕਰਕੇ ਕੀਤੀ ਗਈ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੇ ਬਰਫੀ, ਲੱਡੂ, ਦੁੱਧ ਤੋਂ ਬਣੀਆਂ ਮਠਿਆਈਆਂ ਦੇ ਨਾਲ-ਨਾਲ ਸ਼ੱਕੀ ਘਿਓ ਸਮੇਤ ਸ਼ੱਕੀ ਮਠਿਆਈਆਂ ਦੇ ਸੈਂਪਲ ਲਏ ਹਨ। ਇਸ ਦੌਰਾਨ ਉਨ੍ਹਾਂ ਵਿਭਾਗ ਨੂੰ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਮੋਗਾ ਦੇ ਜੀਰਾ ਰੋਡ ‘ਤੇ ਸਥਿਤ ਇਕ ਨਾਮੀ ਹੋਟਲ ‘ਚ ਜਾ ਕੇ ਉਥੋਂ ਜੂਸ ਅਤੇ ਕੋਲਡ ਡਰਿੰਕਸ ਦੇ ਸੈਂਪਲ ਵੀ ਲਏ।

ਇਸ ਦੇ ਨਾਲ ਹੀ ਅਧਿਕਾਰੀਆਂ ਨੇ ਹੋਟਲ ਸੰਚਾਲਕ ਨੂੰ ਇੱਕ ਸੁਧਾਰ ਨੋਟਿਸ ਵੀ ਜਾਰੀ ਕੀਤਾ ਹੈ, ਜਿਸ ਵਿੱਚ ਭਵਿੱਖ ਵਿੱਚ ਭੋਜਨ ਸੇਵਾ ਪ੍ਰਦਾਨ ਕਰਦੇ ਸਮੇਂ ਲਾਪਰਵਾਹੀ ਨਾ ਵਰਤਣ ਦੀ ਹਦਾਇਤ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫੂਡ ਸੇਫਟੀ ਅਫਸਰ ਯੋਗੇਸ਼ ਗੋਇਲ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਲਗਾਤਾਰ ਸੈਂਪਲਿੰਗ ਜਾਰੀ ਰਹੇਗੀ।ਉਨ੍ਹਾਂ ਸਮੂਹ ਫੂਡ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਥੋੜ੍ਹੇ ਜਿਹੇ ਮੁਨਾਫ਼ੇ ਦੇ ਲਾਲਚ ਵਿੱਚ ਕੋਈ ਵੀ ਮਿਲਾਵਟੀ ਭੋਜਨ ਪਦਾਰਥ ਨਾ ਵੇਚਣ ਅਤੇ ਫੂਡ ਸੇਫਟੀ ਐਂਡ ਅਲਟਰੇਸ਼ਨ ਐਕਟ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ਕਰਨ।

Facebook Comments

Trending