ਚੰਡੀਗੜ੍ਹ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਮੌਸਮ ਦਾ ਰੂਪ ਬਦਲ ਗਿਆ ਹੈ। ਦਰਅਸਲ ਸੂਬੇ ‘ਚ ਇਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਵਿਭਾਗ ਵਲੋਂ 3 ਜ਼ਿਲਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਵਿਭਾਗ ਅਨੁਸਾਰ ਪਹਾੜੀ ਇਲਾਕਿਆਂ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 4.4 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਕਾਰਨ ਤਾਪਮਾਨ ਆਮ ਪੱਧਰ ਤੱਕ ਪਹੁੰਚ ਗਿਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ।
ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਪਰ ਹੁਣ ਇਹ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਹੈ। ਇਸ ਕਾਰਨ ਦਿਨ ਵੇਲੇ ਤਾਪਮਾਨ ਅਤੇ ਨਮੀ ਵਧਣ ਲੱਗੀ ਹੈ।