Connect with us

ਪੰਜਾਬ ਨਿਊਜ਼

ਹਾਈਕੋਰਟ ਨੇ ਪੰਜਾਬ ਦੇ ਇਸ ਪਿੰਡ ‘ਚ ਪੰਚਾਇਤੀ ਚੋਣ ਪ੍ਰਕਿਰਿਆ ‘ਤੇ ਲਗਾਈ ਰੋਕ, ਜਾਣੋ ਕੀ ਹੈ ਮਾਮਲਾ

Published

on

ਚੰਡੀਗੜ੍ਹ: ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੋਗਾ ਤਹਿਸੀਲ ਧਰਮਕੋਟ ‘ਚ ਪੈਂਦੇ ਪਿੰਡ ਕਿਸ਼ਨਪੁਰਾ ਕਲਾਂ ‘ਚ ਚੋਣ ਪ੍ਰਕਿਰਿਆ ‘ਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰੋਕ ਲਗਾ ਦਿੱਤੀ ਗਈ ਹੈ | ਇਸ ਮਾਮਲੇ ਦੀ ਅਗਲੀ ਸੁਣਵਾਈ 11 ਅਕਤੂਬਰ ਨੂੰ ਹੋਵੇਗੀ।

ਤੁਹਾਨੂੰ ਦੱਸ ਦੇਈਏ ਕਿ ਇਸ ਪਿੰਡ ਤੋਂ ਸਰਪੰਚ ਦੀ ਚੋਣ ਲੜਨ ਦੇ ਚਾਹਵਾਨ ਰਾਕੇਸ਼ ਕੁਮਾਰ ਸ਼ਰਮਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਾਜ ਚੋਣ ਕਮਿਸ਼ਨ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ।ਪਟੀਸ਼ਨਰ ਨੇ ਦੱਸਿਆ ਕਿ ਉਸ ਨੇ ਕਿਸ਼ਨਪੁਰਾ ਕਲਾਂ ਤੋਂ ਸਰਪੰਚ ਲਈ ਕਾਗਜ਼ ਦਾਖ਼ਲ ਕੀਤੇ ਸਨ। ਰਸੀਦ ਨਾ ਮਿਲਣ ’ਤੇ ਜਦੋਂ ਸਬੰਧਤ ਅਧਿਕਾਰੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਉਸ ਨੂੰ ਰਸੀਦ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਸ ਦੇ ਕਾਗਜ਼ ਗੁੰਮ ਹੋ ਗਏ ਹਨ।

ਇਸ ਨੂੰ ਸੰਵਿਧਾਨ ਦੀ ਉਲੰਘਣਾ ਦੱਸਦਿਆਂ ਪਟੀਸ਼ਨਕਰਤਾ ਨੇ ਹਾਈਕੋਰਟ ਤੋਂ ਗ੍ਰਾਮ ਪੰਚਾਇਤ ਵਿੱਚ ਸਰਪੰਚ ਚੋਣਾਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ‘ਤੇ ਹਾਈਕੋਰਟ ਵੱਲੋਂ ਪੰਜਾਬ ਦੇ ਡੀਏਜੀ ਨੂੰ ਨੋਟਿਸ ਦੇ ਕੇ 11 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਦੋਂ ਤੱਕ ਇਸ ਪਿੰਡ ਵਿੱਚ ਚੋਣ ਪ੍ਰਕਿਰਿਆ ’ਤੇ ਪਾਬੰਦੀ ਲੱਗੀ ਹੋਈ ਹੈ।

 

Facebook Comments

Trending