Connect with us

ਇੰਡੀਆ ਨਿਊਜ਼

ਡੇਰਾ ਮੁਖੀ ਨੂੰ ਬਹਿਰੂਪੀਆ ਦੱਸਣ ਵਾਲੇ ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ, ਹਾਈ ਕੋਰਟ ਨੇ ਕਿਹਾ- ਇਹ ਸਿਰਫ਼ ਫਿਲਮਾ ‘ਚ ਸੰਭਵ

Published

on

High Court dismisses petition of Dera supporters calling Dera chief a disfigurer: High Court says it is possible only in film

ਚੰਡੀਗੜ੍ਹ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਹਿਰੂਪੀਆ ਦੱਸਣ ਵਾਲੇ ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਤੇ ਨਾਲ ਹੀ ਡੇਰਾ ਪ੍ਰੇਮੀਆਂ ਨੂੰ ਝਾੜ ਵੀ ਪਾਈ। ਡੇਰਾ ਮੁਖੀ ਨੂੰ ਡੰਮੀ ਦੱਸਣ ਵਾਲੀ ਪਟੀਸ਼ਨ ਨੂੰ ਖਾਰਜ ਕਰਦਿਆਂ ਅਦਾਲਤ ਨੇ ਕਿਹਾ ਕਿ ਅਜਿਹੀ ਪਟੀਸ਼ਨ ‘ਤੇ ਸੁਣਵਾਈ ਲਈ ਅਦਾਲਤ ਨਹੀਂ ਬਣੀ।

ਡੇਰੇ ਵੱਲੋਂ ਪਟੀਸ਼ਨ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਗਿਆ ਕਿ ਦੋ ਸਾਲ ਪਹਿਲਾਂ ਵੀ ਪਟੀਸ਼ਨਰ ਨੇ ਅਜਿਹੀ ਹੀ ਬੇਬੁਨਿਆਦ ਪਟੀਸ਼ਨ ਦਾਇਰ ਕਰ ਕੇ ਜੇਲ੍ਹ ਵਿੱਚ ਡੇਰਾ ਮੁਖੀ ਦੀ ਜਾਨ ਨੂੰ ਖ਼ਤਰਾ ਦੱਸਿਆ ਸੀ। ਹਾਈ ਕੋਰਟ ਦੇ ਹੁਕਮਾਂ ’ਤੇ ਸੈਸ਼ਨ ਜੱਜ ਨੇ ਮਾਮਲੇ ਦੀ ਜਾਂਚ ਕੀਤੀ ਸੀ ਤੇ ਦੋਸ਼ ਝੂਠੇ ਪਾਏ ਗਏ ਸਨ। ਇਸ ਤੋਂ ਬਾਅਦ ਅਦਾਲਤ ਨੇ ਜੁਰਮਾਨਾ ਲਗਾ ਕੇ ਪਟੀਸ਼ਨ ਖਾਰਜ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਪਟੀਸ਼ਨ ‘ਚ ਲਗਾਏ ਗਏ ਦੋਸ਼ ਫਿਲਮਾਂ ‘ਚ ਹੀ ਸੰਭਵ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਇਕ ਅਜੀਬ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿਚ ਦੋਸ਼ ਲਾਇਆ ਗਿਆ ਹੈ ਕਿ ਰੋਹਤਕ ਜੇਲ੍ਹ ‘ਚ ਬੰਦ ਗੁਰਮੀਤ ਰਾਮ ਰਹੀਮ ਫਰਜ਼ੀ ਹੈ, ਉਹ ਅਸਲੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਹੀਂ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਅਸਲ ਡੇਰਾ ਮੁਖੀ ਨੂੰ ਅਗਵਾ ਕਰ ਲਿਆ ਗਿਆ ਹੈ।

Facebook Comments

Trending