Connect with us

ਪੰਜਾਬ ਨਿਊਜ਼

ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

Published

on

High Court granted bail to former Forest Minister Sadhu Singh Dharamsot

ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਫਸੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵੀ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ। ਧਰਮਸੋਤ ਅਤੇ ਦਲਜੀਤ ਗਿਲਜੀਆਂ ਇਸ ਸਮੇਂ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜੇਲ ਵਿਚ ਹਨ।

ਦੱਸਣਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ’ਤੇ ਜੰਗਲਾਤ ਘਪਲੇ ਦਾ ਦੋਸ਼ ਹੈ। ਦੋਸ਼ ਹੈ ਕਿ ਧਰਮਸੋਤ ਨੇ ਇਕ ਦਰੱਖਤ ਵੱਢਣ ਦੇ ਬਦਲੇ 500 ਰੁਪਏ ਰਿਸ਼ਵਤ ਲਈ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸੇ ਮਾਮਲੇ ਵਿਚ ਸੰਗਤ ਸਿੰਘ ਗਿਲਜੀਆਂ ਵੀ ਮੁਲਜ਼ਮ ਹਨ। ਹਾਈਕੋਰਟ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਹੈ ਪਰ ਵਿਜੀਲੈਂਸ ਨੇ ਉਨ੍ਹਾਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਨੂੰ ਅੱਜ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।

Facebook Comments

Trending