ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਵਿਖੇ ਅੱਜ ਬੁੱਧਵਾਰ ਨੂੰ ਹਿੰਦੀ ਦਿਵਸ ਮਨਾਇਆ ਗਿਆ। ਇਸ ਦਿਨ ਦੇ ਜਸ਼ਨ ਵਿੱਚ ਹਿੰਦੀ ਭਾਸ਼ਾ ਦੀ ਮਹੱਤਤਾ ਅਤੇ ਇਸ ਦੀ ਲੋੜ ਬਾਰੇ ਗੱਲਬਾਤ ਕੀਤੀ ਗਈ। ਇਸ ਮਹੱਤਵਪੂਰਨ ਦਿਨ ਨੂੰ ਮਨਾਉਣ ਲਈ ਵਿਦਿਆਰਥੀਆਂ ਨੇ ਭਾਸ਼ਾ ਪ੍ਰਤੀ ਆਪਣੇ ਪਿਆਰ ਨੂੰ ਦਰਸਾਉਂਦੀਆਂ ਕਵਿਤਾਵਾਂ ਦਾ ਪਾਠ ਕੀਤਾ ਅਤੇ ਭਾਸ਼ਣ ਵੀ ਦਿੱਤੇ। ਉਨ੍ਹਾਂ ਨੇ ਆਪਣੇ ਵਿਚਾਰ ਭਰਪੂਰ ਭਾਸ਼ਣਾਂ ਰਾਹੀਂ ਹਿੰਦੀ ਭਾਸ਼ਾ ਲਈ ਆਪਣੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਹਰਮੀਤ ਕੌਰ ਵੜੈਚ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਿੰਦੀ ਬਹੁਤ ਪੁਰਾਣੀ ਅਤੇ ਨਰਮ ਭਾਸ਼ਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਦੀ ਵਰਤੋਂ ਸਤਿਕਾਰ ਨਾਲ ਕਰਨੀ ਚਾਹੀਦੀ ਹੈ। ਕਿਸੇ ਵੀ ਦੇਸ਼ ਦੀ ਭਾਸ਼ਾ ਸਫਲਤਾ ਦੀ ਕੁੰਜੀ ਹੁੰਦੀ ਹੈ। ਭਾਸ਼ਾ ਰਾਹੀਂ ਅਸੀਂ ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰ ਸਕਦੇ ਹਾਂ। ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।