Connect with us

ਪੰਜਾਬ ਨਿਊਜ਼

ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਛੁੱਟੀ, ਜਾਰੀ ਹੋਏ ਹੁਕਮ

Published

on

ਚੰਡੀਗੜ੍ਹ : ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 14 ਜਨਵਰੀ 2025 (ਮੰਗਲਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਕੇਵਲ ਸ੍ਰੀ ਮੁਕਤਸਰ ਸਾਹਿਬ ਵਿੱਚ ਹੀ ਲਾਗੂ ਹੋਵੇਗੀ|

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ। ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸੂਚਨਾ ਅਤੇ ਕਾਰਵਾਈ ਲਈ ਪੰਜਾਬ ਰਾਜ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ।ਇਸ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ, ਡਿਪਟੀ ਕਮਿਸ਼ਨਰਾਂ ਅਤੇ ਸਬ-ਡਵੀਜ਼ਨਲ ਸੁਪਰਡੈਂਟਾਂ ਨੂੰ ਵੀ ਇਹ ਸੂਚਨਾ ਭੇਜ ਦਿੱਤੀ ਗਈ ਹੈ।

Facebook Comments

Trending