Connect with us

ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ 2022 : ਰਾਜ ਪੱਧਰੀ ਖੇਡਾਂ ਦਾ ਲੁਧਿਆਣਾ ‘ਚ ਸ਼ਾਨਦਾਰ ਸਮਾਪਨ

Published

on

Homeland Punjab Games 2022: The state level games have a grand finale in Ludhiana

ਲੁਧਿਆਣਾ : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਅੱਜ ਵੱਖ ਵੱਖ ਜਿਲ੍ਹਿਆਂ ਦੇ ਬਾਸਕਟਬਾਲ, ਹੈਂਡਬਾਲ, ਸਾਫਟਬਾਲ ਅਤੇ ਜੂਡੋ ਖੇਡਾਂ ਵਿੱਚ 21-40 ਵਰਗ ਵਿੱਚ ਸ਼ਾਨਦਾਰ ਮੁਕਾਬਲੇ ਹੋਏ।

ਜਿਲ੍ਹਾ ਲੁਧਿਆਣਾ ਵਿਖੇ ਹੋਏ ਮੁਕਾਬਲਿਆਂ ਦੇ ਅਖੀਰਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਹੈਂਡਬਾਲ 21-40 ਵੂਮੈਨ ਵਰਗ ਵਿੱਚ ਐਸ.ਏ.ਐਸ. ਨਗਰ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 10-2 ਦੇ ਫਰਕ ਨਾਲ, ਅੰਮ੍ਰਿਤਸਰ ਦੀ ਟੀਮ ਨੇ ਐਸ.ਬੀ.ਐਸ. ਨਗਰ ਦੀ ਟੀਮ ਨੂੰ 23-18 ਦੇ ਫਰਕ ਨਾਲ, ਐਸ.ਏ.ਐਸ. ਨਗਰ ਦੀ ਟੀਮ ਨੇ ਫਰੀਦਕੋਟ ਦੀ ਟੀਮ ਨੂੰ 11-7 ਦੇ ਫਰਕ ਨਾਲ, ਰੋਪੜ ਦੀ ਟੀਮ ਨੇ ਬਠਿੰਡਾ ਦੀ ਟੀਮ ਨੂੰ 15-2 ਦੇ ਫਰਕ ਨਾਲ, ਜਲੰਧਰ ਦੀ ਟੀਮ ਨੇ ਪਟਿਆਲਾ ਦੀ ਟੀਮ ਨੇ 23-8 ਦੇ ਫਰਕ ਨਾਲ ਅਤੇ ਲੁਧਿਆਣਾ ਦੀ ਟੀਮ ਨੇ ਫਰੀਦਕੋਟ ਦੀ ਟੀਮ ਨੂੰ 31-22 ਦੇ ਫਰਕ ਨਾਲ ਹਰਾਇਆ।

ਸੈਮੀਫਾਈਨਲ ਮੁਕਾਬਲਿਆਂ ਵਿੱਚ ਰੋਪੜ ਦੀ ਟੀਮ ਨੇ ਐਸ਼ਏ਼ਐਸ ਨਗਰ ਦੀ ਟੀਮ ਨੂੰ 22-13 ਦੇ ਫਰਕ ਨਾਲ ਅਤੇ ਅੰਮ੍ਰਿਤਸਰ ਦੀ ਟੀਮ ਨੇ ਜਲੰਧਰ ਦੀ ਟੀਮ ਨੂੰ 16-15 ਦੇ ਫਰਕ ਨਾਲ ਹਰਾਇਆ। ਹੈਂਡਬਾਲ 21-40 ਮੈਨ ਵਰਗ ਦੇ ਸੈਮੀਫਾਈਨਲ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਜਲੰਧਰ ਦੀ ਟੀਮ ਨੂੰ 14-10 ਦੇ ਫਰਕ ਨਾਲ ਅਤੇ ਐਸ.ਏ.ਐਸ. ਨਗਰ ਦੀ ਟੀਮ ਨੇ ਰੂਪਨਗਰ ਦੀ ਟੀਮ ਨੂੰ 22-19 ਦੇ ਫਰਕ ਨਾਲ ਹਰਾਇਆ।

ਬਾਸਕਟਬਾਲ 21-40 ਮੈਨ  ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਰੋਪੜ ਦੀ ਟੀਮ ਨੇ ਸੰਗਰੂਰ ਦੀ ਟੀਮ ਨੂੰ 66-45 ਦੇ ਫਰਕ ਨਾਲ, ਮਾਨਸਾ ਦੀ ਟੀਮ ਨੇ ਕਪੂਰਥਲਾ ਦੀ ਟੀਮ ਨੂੰ 52-48 ਦੇ ਫਰਕ ਨਾਲ ਹਰਾਇਆ। ਬਾਸਕਟਬਾਲ 21-40 ਵੂਮੈਨ ਵਰਗ ਦੇ ਫਾਈਨਲ ਮੁਕਾਬਲਿਆਂ ਵਿੱਚ ਸੰਗਰੂਰ ਦੀ ਟੀਮ ਨੇ ਪਹਿਲਾ ਸਥਾਨ, ਲੁਧਿਆਣਾ ਦੀ ਟੀਮ ਨੇ ਦੂਜਾ ਸਥਾਨ ਅਤੇ ਪਟਿਆਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਜੂਡੋ 21-40 ਮੈਨ ਵਰਗ ਦੇ ਮੁਕਾਬਲਿਆਂ ‘ਚ 60 ਕਿਲੋਗ੍ਰਾਮ ਭਾਰ ਵਰਗ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਗੁਰਪ੍ਰਤਾਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ 66 ‘ਚ ਨਿਤਿਨ (ਲੁਧਿਆਣਾ), 73 ‘ਚ ਰਮਨਦੀਪ (ਅਮ੍ਰਿਤਸਰ), 81 ‘ਚ ਭੁਪੇਸ਼ ਸ਼ਰਮਾ (ਗੁਰਦਾਸਪੁਰ), 90 ‘ਚ ਕੀਰਤੀ ਰਾਜ (ਲੁਧਿਆਣਾ, 100 ‘ਚ ਮਨਦੀਪ ਸਿੰਘ (ਅਮ੍ਰਿਤਸਰ) ਅਤੇ 100 ਪਲੱਸ ‘ਚ ਵਿਸ਼ਾਲ ਕੁਮਾਰ (ਪਟਿਆਲਾ) ਨੇ ਬਾਜੀ ਮਾਰੀ।

ਇਸ ਤੋਂ ਇਲਾਵਾ ਸਾਫਟਬਾਲ 21-40 ਵੂਮੈਨ ਵਰਗ ਦੇ ਫਾਈਨਲ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ, ਲੁਧਿਆਣਾ ਦੀ ਟੀਮ ਨੇ ਦੂਜਾ ਸਥਾਨ ਅਤੇ ਜਲੰਧਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਫਟਬਾਲ 21-40 ਮੈਨ ਵਰਗ ਦੇ ਸੈਮੀ ਫਾਈਨਲ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਲੁਧਿਆਣਾ ਦੀ ਟੀਮ ਨੂੰ 1-0 ਦੇ ਫਰਕ ਨਾਲ ਅਤੇ ਜਲੰਧਰ ਦੀ ਟੀਮ ਨੇ ਸੰਗਰੂਰ ਦੀ ਟੀਮ ਨੂੰ 8-0 ਦੇ ਫਰਕ ਨਾਲ ਹਰਾਇਆ। ਫਾਈਨਲ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ ਸਥਾਨ, ਜਲੰਧਰ ਦੀ ਟੀਮ ਨੇ ਦੂਜਾ ਅਤੇ ਲੁਧਿਆਣਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਜਿਸ ਤਹਿਤ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Facebook Comments

Trending