ਚੰਡੀਗੜ੍ਹ : ਰੈਪਰ ਹਨੀ ਸਿੰਘ ਦੇ ਚੰਡੀਗੜ੍ਹ ‘ਚ ਹੋਣ ਵਾਲੇ ਕੰਸਰਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਹਨੀ ਸਿੰਘ ਦੇ 23 ਮਾਰਚ ਨੂੰ ਚੰਡੀਗੜ੍ਹ ‘ਚ ਹੋਣ ਵਾਲੇ ਕੰਸਰਟ ਨੂੰ ਪ੍ਰਸ਼ਾਸਨ ਤੋਂ ਮਨਜ਼ੂਰੀ ਨਹੀਂ ਮਿਲੀ ਸੀ।ਇਸ ਤੋਂ ਬਾਅਦ ਹੁਣ ਇਹ ਕੰਸਰਟ ਪੰਚਕੂਲਾ ਵਿੱਚ ਹੋਵੇਗਾ। ਹਨੀ ਸਿੰਘ ਦੀ ਟੀਮ ਨੇ ਇਸ ਸਬੰਧੀ ਅਧਿਕਾਰਤ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਇਹ ਸ਼ੋਅ ਪੰਚਕੂਲਾ ਦੇ ਸ਼ਾਲੀਮਾਰ ਗਰਾਊਂਡ ਵਿਖੇ ਹੋਣ ਜਾ ਰਿਹਾ ਹੈ।
ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ 25 ਦੀ ਗਰਾਊਂਡ ਵਿੱਚ ਸ਼ੋਅ ਕਰਵਾਉਣ ਦੀ ਇਜਾਜ਼ਤ ਮੰਗੀ ਗਈ ਸੀ, ਜੋ ਨਹੀਂ ਦਿੱਤੀ ਗਈ ਸੀ। ਇਸ ਤੋਂ ਬਾਅਦ ਹੁਣ ਇਹ ਸ਼ੋਅ ਪੰਚਕੂਲਾ ਦੇ ਸ਼ਾਲੀਮਾਰ ਗਰਾਊਂਡ ‘ਚ ਆਯੋਜਿਤ ਕੀਤਾ ਜਾਵੇਗਾ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ 25 ਦੀ ਗਰਾਊਂਡ ਵਿੱਚ ਸ਼ੋਅ ਕਰਵਾਉਣ ਦੀ ਇਜਾਜ਼ਤ ਮੰਗੀ ਗਈ ਸੀ, ਜੋ ਨਹੀਂ ਦਿੱਤੀ ਗਈ ਸੀ। ਇਸ ਤੋਂ ਬਾਅਦ ਹੁਣ ਇਹ ਸ਼ੋਅ ਪੰਚਕੂਲਾ ਦੇ ਸ਼ਾਲੀਮਾਰ ਗਰਾਊਂਡ ‘ਚ ਆਯੋਜਿਤ ਕੀਤਾ ਜਾਵੇਗਾ।