ਬਾਬਾ ਬਕਾਲਾ ਸਾਹਿਬ : ਪਿੰਡ ਬੂਲੇਨੰਗਲ ਵਿੱਚ ਇੱਕ ਕਲਯੁਗੀ ਪਤੀ ਨੇ ਕਥਿਤ ਤੌਰ ’ਤੇ ਆਪਣੀ ਗਰਭਵਤੀ ਪਤਨੀ ਨੂੰ ਅੱਗ ਲਾ ਕੇ ਸਾੜ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਮਾਪਿਆਂ ਨੇ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਿੰਕੀ ਦਾ ਵਿਆਹ ਢਾਈ ਸਾਲ ਪਹਿਲਾਂ ਪਿੰਡ ਬੂਲੇਨੰਗਲ ਦੇ ਸੁਖਦੇਵ ਸਿੰਘ ਨਾਲ ਹੋਇਆ ਸੀ। ਦੁਪਹਿਰ 12 ਵਜੇ ਪਿੰਡ ਵਾਸੀਆਂ ਨੇ ਸਾਨੂੰ ਦੱਸਿਆ ਕਿ ਤੁਹਾਡੀ ਲੜਕੀ ਨੂੰ ਉਸ ਦੇ ਪਤੀ ਨੇ ਅੱਗ ਲਗਾ ਕੇ ਸਾੜ ਦਿੱਤਾ ਹੈ, ਜਦੋਂ ਅਸੀਂ ਆ ਕੇ ਦੇਖਿਆ ਤਾਂ ਸਾਡੀ ਲੜਕੀ ਦੀ ਲਾਸ਼ ਬੁਰੀ ਤਰ੍ਹਾਂ ਸੜੀ ਹੋਈ ਸੀ।
ਉਸ ਦੇ ਹੱਥ ਮੰਜੇ ਨਾਲ ਬੰਨ੍ਹੇ ਹੋਏ ਸਨ, ਇਸ ਤਰ੍ਹਾਂ ਲੱਗਦਾ ਸੀ ਜਿਵੇਂ ਉਸ ਨੂੰ ਜਿਉਂਦਾ ਸਾੜ ਦਿੱਤਾ ਗਿਆ ਹੋਵੇ। ਬਿਆਸ ਥਾਣੇ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਲਾਪਰਵਾਹ ਕਿਸਮ ਦਾ ਵਿਅਕਤੀ ਸੀ। ਮ੍ਰਿਤਕਾ ਗਰਭਵਤੀ ਸੀ ਅਤੇ ਅੱਜ ਉਸ ਨੇ ਆਪਣੇ ਪਤੀ ਨੂੰ ਡਾਕਟਰ ਤੋਂ ਜਾਂਚ ਕਰਵਾਉਣ ਲਈ ਕਿਹਾ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ, ਜਿਸ ਕਾਰਨ ਮ੍ਰਿਤਕ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਮਾਪਿਆਂ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।