Connect with us

ਪੰਜਾਬ ਨਿਊਜ਼

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੇਤਾਵਨੀ ਦਾ ਅਸਰ

Published

on

ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮੂਹਿਕ ਛੁੱਟੀ ‘ਤੇ ਗਏ ਮਾਲ ਅਫ਼ਸਰਾਂ ਨੂੰ ਅੱਜ ਸ਼ਾਮ 5 ਵਜੇ ਤੱਕ ਕੰਮ ‘ਤੇ ਪਰਤਣ ਦੀ ਦਿੱਤੀ ਗਈ ਚਿਤਾਵਨੀ ਦਾ ਅਸਰ ਹੋਣਾ ਸ਼ੁਰੂ ਹੋ ਗਿਆ ਹੈ। ਹੁਣੇ-ਹੁਣੇ ਪ੍ਰਾਪਤ ਖ਼ਬਰਾਂ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਦੀਆਂ ਤਹਿਸੀਲਾਂ ਵਿੱਚ ਕੰਮ ਸ਼ੁਰੂ ਹੋ ਗਿਆ ਹੈ।ਤਹਿਸੀਲਦਾਰ ਕੰਮ ‘ਤੇ ਪਰਤ ਆਏ ਹਨ। ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਕੰਮ ’ਤੇ ਪਰਤ ਆਏ ਹਨ। ਉਸ ਨੇ ਆ ਕੇ ਆਪਣਾ ਕੰਮ ਵੀ ਸੰਭਾਲ ਲਿਆ ਹੈ।

ਦੱਸ ਦੇਈਏ ਕਿ ਜਲੰਧਰ ਵਿੱਚ ਵੀ ਰਜਿਸਟਰਾਰ 1 ਅਤੇ 2 ਵਿੱਚ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ਦੇ ਸਬ ਰਜਿਸਟਰਾਰ ਪੱਛਮੀ ਹੰਬੜਾ ਰੋਡ ਦੇ ਤਹਿਸੀਲਦਾਰ ਹਰਵਿੰਦਰ ਸਿੰਘ ਹੈਰੀ ਨੇ ਕੰਮ ‘ਤੇ ਵਾਪਸ ਆ ਕੇ ਰਜਿਸਟਰੀਆਂ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਸੀਐਮ ਮਾਨ ਨੇ ਸਾਰੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਸ਼ਾਮ 5 ਵਜੇ ਤੱਕ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।ਵਰਨਣਯੋਗ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਤਹਿਸੀਲਦਾਰ ਨੂੰ ਵਿਜੀਲੈਂਸ ਵੱਲੋਂ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਕਾਰਨ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਨੇ ਹੜਤਾਲ ਕਰਨ ਦਾ ਐਲਾਨ ਕੀਤਾ ਸੀ।ਉਨ੍ਹਾਂ ਕਿਹਾ ਕਿ ਜਦੋਂ ਤੱਕ ਤਹਿਸੀਲਦਾਰ ਜਗਸੀਰ ਸਿੰਘ, ਰਜਿਸਟਰੀ ਕਲਰਕ ਗੋਪਾਲ ਕ੍ਰਿਸ਼ਨ ਅਤੇ ਹੋਰ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਦਰਜ ਕੇਸ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਅਜਿਹੇ ‘ਚ ਉਪਰੋਕਤ ਚਿਤਾਵਨੀ ਲਈ ਸਿਰਫ ਕੁਝ ਹੀ ਮਿੰਟ ਬਚੇ ਹਨ, ਹੁਣ ਦੇਖਣਾ ਇਹ ਹੋਵੇਗਾ ਕਿ ਕੀ ਸਾਰੇ ਕਰਮਚਾਰੀ ਵਾਪਸ ਆਉਂਦੇ ਹਨ ਜਾਂ ਨਹੀਂ?

Facebook Comments

Trending