Connect with us

ਪੰਜਾਬ ਨਿਊਜ਼

ਡਰਾਈਵਰਾਂ ਲਈ ਅਹਿਮ ਖਬਰ, ਵੱਡੀ ਕਾਰਵਾਈ ਕਰਨ ਦੀ ਤਿਆਰੀ

Published

on

ਸ੍ਰੀ ਆਨੰਦਪੁਰ ਸਾਹਿਬ: ਵਾਹਨ ਚਾਲਕਾਂ ਲਈ ਅਹਿਮ ਖਬਰ ਹੈ। ਦਰਅਸਲ ਸਥਾਨਕ ਟ੍ਰੈਫਿਕ ਪੁਲਸ ਦੇ ਇੰਚਾਰਜ ਏ. ਐੱਸ. ਆਈ ਜਸਪਾਲ ਸਿੰਘ ਅਤੇ ਪੁਲਸ ਚੌਕੀ ਇੰਚਾਰਜ ਏ, ਐੱਸ. ਆਈ ਜਸਮੇਰ ਸਿੰਘ ਦੀ ਅਗਵਾਈ ‘ਚ ਸ਼ਹਿਰ ‘ਚ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਡੀ ਗਿਣਤੀ ‘ਚ ਚਲਾਨ ਕੱਟੇ ਗਏ |

ਟ੍ਰੈਫਿਕ ਇੰਚਾਰਜ ਜਸਪਾਲ ਸਿੰਘ ਅਤੇ ਚੌਕੀ ਇੰਚਾਰਜ ਜਸਮੇਰ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਪੰਜਾਬ ਨੈਸ਼ਨਲ ਬੈਂਕ ਚੌਕ, ਵੇਰਕਾ ਚੌਕ, ਅਗੰਮਪੁਰ ਚੌਕ ਵਿਖੇ ਅਧੂਰੇ ਕਾਗਜ਼ਾਤ, ਬਿਨਾਂ ਹੈਲਮੇਟ, ਗਲਤ ਨੰਬਰ ਪਲੇਟ, ਕੱਟੇ ਮੋਟਰਸਾਈਕਲ ਅਤੇ ਰੇਹੜੀ ਵਾਲਿਆਂ ਦੇ ਨਾਲ ਚੱਲ ਰਹੇ ਵਾਹਨਾਂ ਦੀ ਚੈਕਿੰਗ ਕੀਤੀ। ਅਤੇ ਭਗਤ ਰਵਿਦਾਸ ਜੀ ਚੌਕ ਦੇ ਚਲਾਨ ਕੀਤੇ ਗਏ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ. ਪੀ ਅਜੇ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਦਾਨਿਸ਼ਵੀਰ ਸਿੰਘ ਦੀ ਅਗਵਾਈ ‘ਚ ਸ਼ਹਿਰ ‘ਚ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ, ਜੋ ਕਿ ਇਸੇ ਤਰ੍ਹਾਂ ਜਾਰੀ ਰਹਿਣਗੇ |

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਾ ਕਰਨ ਨਹੀਂ ਤਾਂ ਬਿਨਾਂ ਕਿਸੇ ਸਿਫ਼ਾਰਸ਼ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Facebook Comments

Trending