Connect with us

ਪੰਜਾਬ ਨਿਊਜ਼

ਵਿਦਿਆਰਥੀਆਂ ਲਈ ਅਹਿਮ ਖਬਰ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

Published

on

ਲੁਧਿਆਣਾ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸੈਸ਼ਨ 2024-25 ਦੌਰਾਨ ਵੱਖ-ਵੱਖ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਰਿਆਇਤੀ ਬੱਸ ਪਾਸ ਮੁਹੱਈਆ ਕਰਵਾਉਣ ਸਬੰਧੀ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੀ ਨਵੇਂ ਦਾਖ਼ਲ ਅਤੇ ਪਹਿਲਾਂ ਤੋਂ ਦਾਖ਼ਲ ਹੋਏ ਵਿਦਿਆਰਥੀਆਂ ਦੀਆਂ ਕਲਾਸਾਂ ਚੱਲ ਰਹੀਆਂ ਹਨ।

ਇਸ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀ ਸੂਚੀ ਤਿਆਰ ਕਰਨ। ਇਸ ਸੂਚੀ ਵਿੱਚ ਸਕੂਲ-ਵਾਰ ਰਿਆਇਤੀ ਦਰਾਂ ਅਤੇ ਬੱਸ ਪਾਸਾਂ ਦੀ ਮੰਗ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਦੇ ਵੇਰਵੇ ਸ਼ਾਮਲ ਹੋਣੇ ਚਾਹੀਦੇ ਹਨ। ਇਹ ਸੂਚਨਾ ਮੈਨੇਜਿੰਗ ਡਾਇਰੈਕਟਰ ਸਟੇਟ ਟਰਾਂਸਪੋਰਟ ਵਿਭਾਗ ਅਤੇ ਮੈਨੇਜਿੰਗ ਡਾਇਰੈਕਟਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪਟਿਆਲਾ ਨੂੰ ਭੇਜੀ ਜਾਵੇ।

ਨਾਲ ਹੀ ਸੂਚੀਆਂ ਦੀ ਕਾਪੀ ਮੁੱਖ ਦਫ਼ਤਰ ਨੂੰ ਵੀ ਭੇਜੀ ਜਾਵੇਗੀ ਤਾਂ ਜੋ ਸਬੰਧਤ ਅਦਾਰਿਆਂ ਨੂੰ ਭੇਜੀ ਸੂਚਨਾ ਅਨੁਸਾਰ ਕਲੇਮ ਦੀ ਅਦਾਇਗੀ ਕਰਦੇ ਸਮੇਂ ਸੂਚੀਆਂ ਦਾ ਮੇਲ ਕੀਤਾ ਜਾ ਸਕੇ। ਇਸ ਨਾਲ ਵਿਦਿਆਰਥੀਆਂ ਨੂੰ ਬੱਸ ਪਾਸ ਬਣਾਉਣ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਵੇਗੀ। ਸਾਰੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਸੂਚੀਆਂ ‘ਤੇ ਦਸਤਖਤ ਕਰਕੇ ਪ੍ਰਮਾਣਿਤ ਕਰਕੇ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਕਦਮ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਗਿਆ ਹੈ, ਤਾਂ ਜੋ ਉਨ੍ਹਾਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਆਵਾਜਾਈ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਸਿੱਖਿਆ ਵਿਭਾਗ ਨੇ ਇਹ ਵੀ ਯਕੀਨੀ ਬਣਾਇਆ ਹੈ ਕਿ ਇਨ੍ਹਾਂ ਹਦਾਇਤਾਂ ਦੀ ਸਹੀ ਢੰਗ ਨਾਲ ਪਾਲਣਾ ਕੀਤੀ ਜਾਵੇ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਰਿਆਇਤੀ ਬੱਸ ਪਾਸ ਮਿਲਣ।

Facebook Comments

Trending