ਪੰਜਾਬ ਨਿਊਜ਼
ਵਿਦਿਆਰਥੀਆਂ ਲਈ ਅਹਿਮ ਖਬਰ, PSEB ਨੇ ਜਾਰੀ ਕੀਤੇ ਨਵੇਂ ਹੁਕਮ
Published
9 months agoon
By
Lovepreet
ਮੋਹਾਲੀ : ਓਪਨ ਸਕੂਲ ਪ੍ਰਣਾਲੀ ਤਹਿਤ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2024-25 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਬਿਨਾਂ ਲੇਟ ਫੀਸ ਦੇ ਦਾਖ਼ਲੇ ਦੀ ਆਖਰੀ ਮਿਤੀ 15 ਸਤੰਬਰ 2024 ਰੱਖੀ ਗਈ ਹੈ। ਇਸ ਦੇ ਨਾਲ ਹੀ ਵਿਦਿਆਰਥੀ 16 ਸਤੰਬਰ 2024 ਤੋਂ 31 ਅਕਤੂਬਰ 2024 ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਦਾਖਲਾ ਲੈ ਸਕਦੇ ਹਨ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਓਪਨ ਸਕੂਲ ਵਿੱਚ ਦਾਖ਼ਲੇ ਦੀ ਮਿਤੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸਹੂਲਤ ਅਨੁਸਾਰ ਦਾਖਲਾ ਫਾਰਮ ਮਾਨਤਾ ਪ੍ਰਾਪਤ ਸਕੂਲਾਂ, ਬੋਰਡ ਦਫਤਰਾਂ ਰਾਹੀਂ ਜਾਂ ਸਿੱਧੇ ਬੋਰਡ ਦੀ ਵੈੱਬਸਾਈਟ ‘ਤੇ ਆਨਲਾਈਨ ਪ੍ਰਕਿਰਿਆ ਰਾਹੀਂ ਭਰ ਸਕਦੇ ਹਨ। ਫੀਸ ਆਨਲਾਈਨ ਜਮ੍ਹਾ ਕਰਵਾਉਣੀ ਹੋਵੇਗੀ। ਵਿਦਿਆਰਥੀਆਂ ਨੂੰ ਬੋਰਡ ਵੱਲੋਂ ਨਿਰਧਾਰਤ ਦਾਖਲਾ ਅਤੇ ਪ੍ਰੀਖਿਆ ਫੀਸ ਤੋਂ ਇਲਾਵਾ ਕੋਈ ਹੋਰ ਫੀਸ ਨਹੀਂ ਦੇਣੀ ਪਵੇਗੀ।ਪ੍ਰਾਸਪੈਕਟਸ ਅਤੇ ਸਿਲੇਬਸ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਉਪਲਬਧ ਹੋਣਗੇ।
You may like
-
ਲੁਧਿਆਣਾ ਵਿੱਚ ਚੁੱਕਿਆ ਜਾ ਰਿਹਾ ਹੈ ਵੱਡਾ ਕਦਮ, ਨਵੇਂ ਹੁਕਮ ਜਾਰੀ
-
ਪੰਜਾਬ ਦੇ ਇਸ ਪਿੰਡ ਨੂੰ 30 ਤਰੀਕ ਤੱਕ ਕਰਨਾ ਪਵੇਗਾ ਖਾਲੀ ! ਹੁਕਮ ਹੋਇਆ ਜਾਰੀ
-
ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਹ ਕੰਮ 30 ਅਪ੍ਰੈਲ ਤੱਕ ਹੋਣ ਪੂਰੇ …
-
ਪੰਜਾਬੀਓ, 24 ਘੰਟਿਆਂ ਦੇ ਅੰਦਰ-ਅੰਦਰ ਤੁਹਾਡੇ ਖਾਤੇ ਚ ਆ ਰਹੇ ਹਨ ਪੈਸੇ ! ਕੀਤਾ ਗਿਆ ਇੱਕ ਵੱਡਾ ਐਲਾਨ
-
ਭ੍ਰਿਸ਼ਟਾਚਾਰ ਵਿਰੁੱਧ ਮੌਕੇ ‘ਤੇ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਨੇ ਜ਼ਿਲ੍ਹਾ ਮੈਨੇਜਰ ਨੂੰ ਕੀਤਾ ਰੰਗੇ ਹੱਥੀਂ ਕਾਬੂ
-
ਹਲਵਾਰਾ ਹਵਾਈ ਅੱਡਾ ਪ੍ਰੋਜੈਕਟ ਹੋਇਆ ਪੂਰਾ! ਸ਼ੁਰੂਆਤੀ ਪੜਾਅ ‘ਚ ਲੁਧਿਆਣਾ ਤੋਂ ਚੱਲਣਗੀਆਂ 2 ਉਡਾਣਾਂ