Connect with us

ਪੰਜਾਬ ਨਿਊਜ਼

ਅਧਿਆਪਕਾਂ ਲਈ ਅਹਿਮ ਖਬਰ, ਇਸ ਦਿਨ ਕੀਤਾ ਜਾਵੇਗਾ ਸਨਮਾਨਿਤ, ਸੂਚੀ ਜਾਰੀ

Published

on

ਲੁਧਿਆਣਾ: ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਨੂੰ ਸਨਮਾਨਿਤ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਜ਼ਿਲ੍ਹਾ ਪੱਧਰ ’ਤੇ ਅਧਿਆਪਕਾਂ ਦਾ ਸਨਮਾਨ ਕੀਤਾ ਜਾਵੇਗਾ।ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਬਲਾਕ ਪ੍ਰਾਇਮਰੀ ਅਫ਼ਸਰਾਂ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਉਨ੍ਹਾਂ ਅਧੀਨ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਇੱਕ ਸਮਾਗਮ ਕਰਵਾਇਆ ਗਿਆ ਹੈ, ਜੋ ਕਿ 21 ਅਕਤੂਬਰ 2024 ਨੂੰ ਬਾਅਦ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਹੋਵੇਗਾ।

ਇਸ ਦੌਰਾਨ ਅਧਿਆਪਕਾਂ ਦਾ ਸਨਮਾਨ ਕੀਤਾ ਜਾਵੇਗਾ। ਜਾਰੀ ਕੀਤੀ ਸੂਚੀ ਵਿੱਚ ਸ਼ਾਮਲ ਅਧਿਆਪਕਾਂ ਨੂੰ 21 ਅਕਤੂਬਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਪਹੁੰਚਣ ਲਈ ਕਿਹਾ ਗਿਆ ਹੈ ਅਤੇ ਬਲਾਕ ਪ੍ਰਾਇਮਰੀ ਅਫ਼ਸਰਾਂ ਨੂੰ ਇਸ ਸਬੰਧੀ ਮੁਕੰਮਲ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਮੂਹ ਬਲਾਕਾਂ ਦੇ ਬੀ.ਆਰ.ਸੀ. ਦੀ ਹਾਜ਼ਰੀ ਵੀ ਮੰਗੀ ਗਈ ਹੈ। ਇਸ ਦੇ ਨਾਲ ਹੀ ਸਮੂਹ ਬਲਾਕ ਅਧਿਕਾਰੀਆਂ ਨੂੰ ਇਸ ਸਮਾਗਮ ਵਿੱਚ ਸਮੇਂ ਸਿਰ ਪਹੁੰਚਣ ਲਈ ਕਿਹਾ ਗਿਆ ਹੈ।

Facebook Comments

Trending