Connect with us

ਪੰਜਾਬ ਨਿਊਜ਼

ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਐਡਵਾਈਜ਼ਰੀ ਜਾਰੀ

Published

on

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਅਹਿਮ ਖਬਰ ਹੈ। ਦਰਅਸਲ ਸਿਹਤ ਵਿਭਾਗ ਨੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਤਿਆਰੀ ਕਰ ਲਈ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਰੀਦਕੋਟ ਡਾ: ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਹਰ ਸਾਲ ਵਿਸ਼ਵ ਵਿੱਚ 12 ਲੱਖ ਦੇ ਕਰੀਬ ਲੋਕ ਪੀਣ ਵਾਲੇ ਸਾਫ਼ ਪਾਣੀ ਦੀ ਘਾਟ ਕਾਰਨ ਮਰ ਰਹੇ ਹਨ।

ਉਨ੍ਹਾਂ ਕਿਹਾ ਕਿ ਗਰਮੀ ਅਤੇ ਬਰਸਾਤ ਦੇ ਮੌਸਮ ਵਿੱਚ ਹੈਜ਼ਾ, ਦਸਤ, ਹੈਪੇਟਾਈਟਸ ਏ ਅਤੇ ਈ ਆਦਿ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਤੋਂ ਬਚਣ ਲਈ ਪੀਣ ਵਾਲੇ ਸਾਫ਼ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਾਣੀ ਨੂੰ ਉਬਾਲ ਕੇ ਪੀਣਾ ਚਾਹੀਦਾ ਹੈ। ਪੀਣ ਵਾਲੇ ਪਾਣੀ ਨੂੰ ਸਾਫ਼ ਬਰਤਨ ਵਿੱਚ ਢੱਕ ਕੇ ਰੱਖਣਾ ਚਾਹੀਦਾ ਹੈ। ਛੱਪੜਾਂ ਨੇੜੇ ਪਾਈਪਾਂ ਦਾ ਪਾਣੀ ਨਾ ਪੀਓ।

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਪਾਣੀ ਨੂੰ ਪੀਣ ਯੋਗ ਬਣਾਉਣ ਲਈ ਨਜ਼ਦੀਕੀ ਸਿਹਤ ਸੰਸਥਾ ਜਾਂ ਨਗਰ ਪਾਲਿਕਾ ਕਮੇਟੀ ਦਫ਼ਤਰ ਤੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ |

Facebook Comments

Trending