Connect with us

ਪੰਜਾਬ ਨਿਊਜ਼

ਅਹਿਮ ਖ਼ਬਰ: ਪੰਜਾਬ ਦੀਆਂ ਜ਼ਿਮਨੀ ਚੋਣਾਂ ਜਿੱਤਣ ਵਾਲੇ ਵਿਧਾਇਕਾਂ ਨੇ ਚੁੱਕੀ ਸਹੁੰ

Published

on

ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਉਪ ਚੋਣਾਂ ਵਿੱਚ ਜਿੱਤੇ 4 ਵਿਧਾਇਕਾਂ ਵਿੱਚੋਂ 3 ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇੱਥੇ ਦੱਸ ਦੇਈਏ ਕਿ 20 ਨਵੰਬਰ ਨੂੰ ਹੋਈ ਜ਼ਿਮਨੀ ਚੋਣ ‘ਚ ਪੰਜਾਬ ਵਿਧਾਨ ਸਭਾ ‘ਚ 4 ਨਵੇਂ ਵਿਧਾਇਕ ਜਿੱਤੇ ਹਨ, ਜਿਨ੍ਹਾਂ ‘ਚੋਂ 3 ਵਿਧਾਇਕ ਆਮ ਆਦਮੀ ਪਾਰਟੀ ਦੇ ਹਨ ਜਦਕਿ ਇਕ ਵਿਧਾਇਕ ਕਾਂਗਰਸ ਪਾਰਟੀ ਦਾ ਹੈ।

ਚੰਡੀਗੜ੍ਹ ਸਥਿਤ ਪੰਜਾਬ ਅਸੈਂਬਲੀ ਵਿੱਚ ਸਹੁੰ ਚੁੱਕ ਸਮਾਗਮ ਹੋਇਆ। ਇਸ ਦੌਰਾਨ ਹਲਕਾ ਗਿੱਦੜਬਾਹਾ ਤੋਂ ਚੁਣੇ ਗਏ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ, ਹਲਕਾ ਡੇਰਾ ਬਾਬਾ ਨਾਨਕ ਤੋਂ ਚੁਣੇ ਗਏ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਹਲਕਾ ਚੱਬੇਵਾਲ ਤੋਂ ਚੁਣੇ ਗਏ ਵਿਧਾਇਕ ਇਸ਼ਾਂਕ ਕੁਮਾਰ ਚੱਬੇਵਾਲ ਨੇ ਸਹੁੰ ਚੁੱਕੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਾਲ ਵਿਧਾਇਕਾਂ ਨੂੰ ਸਹੁੰ ਚੁਕਾਈ। ਇਸ ਨਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ 92 ਤੋਂ ਵਧ ਕੇ 94 ਹੋ ਗਈ ਹੈ, ਜਦੋਂ ਕਿ ਕਾਂਗਰਸ ਪਾਰਟੀ ਦੇ ਵਿਧਾਇਕ 16 ਰਹਿ ਗਏ ਹਨ।

 

Facebook Comments

Trending