ਲੁਧਿਆਣਾ: ਲੁਧਿਆਣਾ ਵਿੱਚ ਅਦਾਲਤ ਦੇ ਹੁਕਮਾਂ ਤੋਂ ਬਾਅਦ ਬਲਾਤਕਾਰ ਪੀੜਤ ਲੜਕੀ ਦਾ ਗਰਭਪਾਤ ਕਰਵਾਉਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੇਹਰਬਾਨ ਥਾਣਾ ਖੇਤਰ ‘ਚ ਵਾਪਰੇ ਇਸ ਮਾਮਲੇ ‘ਚ ਪੁਲਸ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਪੀੜਤਾ ਨੂੰ ਛੁਡਵਾਇਆ ਹੈ। ਦੱਸਿਆ ਗਿਆ ਹੈ ਕਿ ਹੁਣ ਪੁਲਿਸ ਮੁਲਜ਼ਮ ਦਾ ਡੀਐਨਏ ਅਤੇ ਭਰੂਣ ਦਾ ਟੈਸਟ ਕਰਵਾਏਗੀ। ਇਸ ਲਈ ਭਰੂਣ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਇਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਦੋਸ਼ੀ ਨੇ ਬਲਾਤਕਾਰ ਕੀਤਾ ਹੈ ਜਾਂ ਨਹੀਂ।
ਇਸ ਮਾਮਲੇ ‘ਚ ਪੀੜਤਾ ਦੇ ਬਿਆਨ ਦਰਜ ਕਰ ਲਏ ਗਏ ਹਨ। ਜ਼ਿਕਰਯੋਗ ਹੈ ਕਿ ਥਾਣਾ ਮੇਹਰਬਾਨ ਦੇ ਇਲਾਕੇ ‘ਚੋਂ 5ਵੀਂ ਜਮਾਤ ‘ਚ ਪੜ੍ਹਦੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ। ਬਿਆਨ ਦਰਜ ਕਰਵਾਏ ਗਏ ਸਨ ਕਿ ਅਗਲੇ ਕਮਰੇ ਵਿੱਚ ਰਹਿਣ ਵਾਲੇ ਨੌਜਵਾਨ ਨੇ ਲੜਕੀ ਨਾਲ ਬਲਾਤਕਾਰ ਕੀਤਾ ਸੀ। ਇਸ ਤੋਂ ਬਾਅਦ ਜਦੋਂ ਬੱਚੇ ਦਾ ਪੇਟ ਵਧਣ ਲੱਗਾ ਤਾਂ ਮਾਂ ਨੂੰ ਸ਼ੱਕ ਹੋਇਆ ਅਤੇ ਟੈਸਟ ਕਰਵਾਉਣ ‘ਤੇ ਉਹ ਗਰਭਵਤੀ ਪਾਈ ਗਈ। ਪੁਲੀਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਸੀ। ਲੁਧਿਆਣਾ ਦੀ ਅਦਾਲਤ ਨੇ ਬੱਚੀ ਦੇ ਗਰਭਪਾਤ ਦੇ ਹੁਕਮ ਦਿੱਤੇ ਸਨ।