ਮੌਸਮ ਵਿਭਾਗ ਨੇ ਕੜਾਕੇ ਦੀ ਠੰਡ ਤੋਂ ਰਾਹਤ ਦਿੰਦੇ ਹੋਏ ਕਿਹਾ ਹੈ ਕਿ 24 ਘੰਟਿਆਂ ਬਾਅਦ ਉੱਤਰ ਪੱਛਮੀ ਭਾਰਤ ਦੇ ਰਾਜਾਂ ‘ਚ ਸੀਤ ਲਹਿਰ ਖਤਮ ਹੋ ਜਾਵੇਗੀ, ਜਿਸ ਕਾਰਨ ਠੰਡ ਵੀ ਘੱਟ ਜਾਵੇਗੀ। ਪਿਛਲੇ 24 ਘੰਟਿਆਂ ਦੇ ਮੌਸਮ ਦੀ ਗੱਲ ਕਰੀਏ ਤਾਂ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਬਿਹਾਰ ਵਿੱਚ ਕਈ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਇੱਕ ਤੋਂ ਚਾਰ ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਦੱਸਿਆ ਹੈ ਕਿ 23-25 ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ, ਪੂਰਬੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਅਤੇ 23 ਅਤੇ 24 ਜਨਵਰੀ, 2023 ਨੂੰ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।19 ਅਤੇ 20 ਜਨਵਰੀ ਨੂੰ ਉੱਤਰ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਦਾ ਵਾਧਾ ਦੇਖਣ ਨੂੰ ਮਿਲੇਗਾ। ਇਸ ਤੋਂ ਬਾਅਦ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।