ਪੰਜਾਬ ਨਿਊਜ਼
ਪੰਜਾਬ ‘ਚ 2800 ਦੇ ਕਰੀਬ ਬੱਸਾਂ ਨੂੰ ਲੱਗੀ ਬ੍ਰੇਕ, ਸਵਾਰੀਆਂ ‘ਚ ਹਾਹਾਕਾਰ
Published
2 years agoon

ਪੀਆਰਟੀਸੀ ਤੇ ਪਨਬੱਸ ਦੇ ਮੁਲਾਜ਼ਮ ਹੜਤਾਲ ‘ਤੇ ਚਲੇ ਗਏ ਹਨ ਜਿਸ ਕਰਕੇ ਪੂਰੇ ਸੂਬੇ ਵਿੱਚ ਅੱਜ ਰੋਡਵੇਜ਼ ਦੀਆਂ ਬੱਸ ਸੇਵਾਵਾਂ ਬੰਦ ਹਨ। ਇਸ ਕਾਰਨ ਬੱਸ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਇਸ ਨਾਲ ਸੂਬੇ ਭਰ ਦੇ ਸਾਰੇ ਰੂਟ ਪ੍ਰਭਾਵਿਤ ਹੋਏ ਹਨ। ਪੀਆਰਟੀਸੀ ਤੇ ਪਨਬੱਸ ਵੱਲੋਂ 2800 ਦੇ ਕਰੀਬ ਬੱਸਾਂ ਰੋਕੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਅੱਜ ਦੁਪਹਿਰ ਮੀਟਿੰਗ ਤੈਅ ਕੀਤੀ ਗਈ ਹੈ। ਮੀਟਿੰਗ ਵਿੱਚ ਨਾਰਾਜ਼ ਸਮੂਹ ਮੁਲਾਜ਼ਮ ਆਪਣੀਆਂ ਮੰਗਾਂ ਪੰਜਾਬ ਸਰਕਾਰ ਅੱਗੇ ਰੱਖਣਗੇ ਪਰ ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਇਸ ਵਾਰ ਸਿਰਫ਼ ਜ਼ੁਬਾਨੀ ਭਰੋਸੇ ’ਤੇ ਯਕੀਨ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਯੂਨੀਅਨ ਦੇ ਅਧਿਕਾਰੀ ਟਰਾਂਸਪੋਰਟ ਮੰਤਰੀ ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ‘ਤੇ ਜਲਦੀ ਤੋਂ ਜਲਦੀ ਫੈਸਲਾ ਲੈਣ ਲਈ ਵੀ ਕਹਿਣਗੇ।
ਉਨ੍ਹਾਂ ਦੱਸਿਆ ਕਿ ਜਦੋਂ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਤੇ ਮੁੱਖ ਮੰਤਰੀ ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਮੀਟਿੰਗ ਤੈਅ ਕਰ ਦਿੱਤੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੱਚੇ ਟਰਾਂਸਪੋਰਟ ਮੁਲਾਜ਼ਮਾਂ ਦੀ ਮੰਗ ਹੋਵੇ ਜਾਂ ਟਰਾਂਸਪੋਰਟ ਮਾਫੀਆ ਜਾਂ ਫਿਰ ਸਰਕਾਰੀ ਬੱਸਾਂ ਨੂੰ ਸ਼ਾਮਲ ਕਰਨ ਦਾ ਮਾਮਲਾ, ਪੰਜਾਬ ਸਰਕਾਰ ਹਰ ਮੁੱਦੇ ’ਤੇ ਟਾਲ ਮਟੋਲ ਕਰ ਰਹੀ ਹੈ।
You may like
-
ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ, ਹੜਤਾਲ ਕਾਰਨ ਆਇਆ ਇਹ ਫੈਸਲਾ
-
ਪੰਜਾਬ ਦੇ ਮਾਲ ਅਫਸਰਾਂ ਦੀ ਹੜਤਾਲ ਨੂੰ ਲੈ ਕੇ ਵੱਡਾ ਅਪਡੇਟ, ਕੀਤਾ ਇਹ ਐਲਾਨ
-
PRTC ਬੱਸਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਰੀ ਕੀਤੇ ਸਖ਼ਤ ਹੁਕਮ
-
ਪੰਜਾਬ ‘ਚ ਕਿਸਾਨਾਂ ਦੇ ਧਰਨੇ ਦੌਰਾਨ ਸ਼ੈਲਰ ਨੂੰ ਲੈ ਕੇ SDM ਦਾ ਵੱਡਾ ਕਦਮ
-
RTO ਦਫਤਰ ਦੇ ਬਾਹਰ ਹੜਤਾਲ ‘ਤੇ ਬੈਠਾ ਵਿਅਕਤੀ, ਜਾਣੋ ਪੂਰਾ ਮਾਮਲਾ
-
ਪੰਜਾਬ ‘ਚ ਡਾਕਟਰਾਂ ਦੀ ਹੜਤਾਲ ‘ਤੇ ਐਕਸ਼ਨ ‘ਚ CM ਮਾਨ! ਅੱਜ ਓਪੀਡੀ ਖੁੱਲ੍ਹੇਗੀ