Connect with us

ਪੰਜਾਬ ਨਿਊਜ਼

ਪੰਜਾਬ ‘ਚ ਜਾਗੋ ਸਮਾਗਮ ‘ਚ ਚੱਲੀ ਗੋ.ਲੀ, ਮਚ ਗਈ ਭਗਦੜ

Published

on

ਲੁਧਿਆਣਾ: ਜ਼ਿਲ੍ਹੇ ਵਿੱਚ ਜਾਗੋ ਸਮਾਗਮ ਦੌਰਾਨ ਉਸ ਸਮੇਂ ਭਗਦੜ ਮੱਚ ਗਈ ਜਦੋਂ ਦੋ ਧਿਰਾਂ ਵਿੱਚ ਵੱਡਾ ਝਗੜਾ ਹੋ ਗਿਆ।ਲੁਧਿਆਣਾ ਦੀ ਈਸ਼ਵਰ ਕਲੋਨੀ ਵਿੱਚ ਜਾਗੋ ਸਮਾਗਮ ਦੌਰਾਨ ਦੋ ਧਿਰਾਂ ਵਿੱਚ ਝਗੜਾ ਹੋ ਗਿਆ ਅਤੇ ਇਸ ਦੌਰਾਨ ਇੱਕ ਧਿਰ ਦੇ ਨੌਜਵਾਨਾਂ ਨੇ ਦੂਜੀ ਧਿਰ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਨੌਜਵਾਨ ਦੇ ਹੱਥ ‘ਚ ਗੋਲੀ ਲੱਗੀ ਹੈ।

ਜ਼ਖਮੀ ਨੌਜਵਾਨ ਦੀ ਪਛਾਣ ਬਲਵਿੰਦਰ ਸਿੰਘ (ਉਮਰ 26) ਵਾਸੀ ਗੁਰੂ ਅੰਗਦ ਕਾਲੋਨੀ ਵਜੋਂ ਹੋਈ ਹੈ, ਜੋ ਕਿ ਕਾਰਪੇਂਟਰ ਦਾ ਕੰਮ ਕਰਦਾ ਹੈ। ਉਹ ਜਾਗੋ ਸਮਾਗਮ ਵਿੱਚ ਸ਼ਾਮਲ ਹੋਣ ਲਈ ਇੱਕ ਦੋਸਤ ਦੇ ਘਰ ਗਿਆ ਹੋਇਆ ਸੀ।ਜਿੱਥੇ ਸਮਾਗਮ ਵਿੱਚ ਆਏ ਦੋ ਹੋਰ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਇਸ ਦੌਰਾਨ ਗੋਲੀ ਚੱਲ ਗਈ। ਥਾਣਾ ਸ਼ਿਮਲਾਪੁਰੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Facebook Comments

Trending