Connect with us

ਅਪਰਾਧ

ਪੁਲਿਸ ਦੀ ਮੌਜੂਦਗੀ ‘ਚ ‘ਆਪ’ ਆਗੂ ਦੇ ਘਰ ‘ਤੇ ਚੱਲੀਆਂ ਗੋ. ਲੀਆਂ

Published

on

ਪੱਟੀ: ਪੱਟੀ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਸਰਪੰਚ ਚੋਣਾਂ ਨੂੰ ਲੈ ਕੇ ਰੰਜਿਸ਼ ਕਾਰਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ ਅਤੇ ਘਰ ਦੀ ਭੰਨਤੋੜ ਕੀਤੀ ਗਈ। ਇਸ ਦੌਰਾਨ ਪਿੰਡ ਚੀਮਾ ਕਲਾਂ ਦੇ ਨਵ-ਨਿਯੁਕਤ ਸਰਪੰਚ ਜਗਰੂਪ ਸਿੰਘ ਚੀਮਾ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਪੁਲਿਸ ਦੀ ਮੌਜੂਦਗੀ ‘ਚ ਵੀ ਦੋਸ਼ੀ ਘਰ ‘ਚ ਦਾਖਲ ਹੋ ਕੇ ਗੋਲੀਆਂ ਚਲਾਉਂਦੇ ਹਨ। ਇਸ ਦੌਰਾਨ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Facebook Comments

Trending