Connect with us

ਪੰਜਾਬੀ

34 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੀਆਂ ਫੋਕਲ ਪੁਆਇੰਟ ਦੀਆਂ ਸੜਕਾਂ ਦੇ ਕੰਮ ਦਾ ਕੀਤਾ ਉਦਘਾਟਨ

Published

on

Inaugurated the work of focal point roads to be built at a cost of 34 crores

ਲੁਧਿਆਣਾ :  ਵਿਧਾਇਕ ਹਰਦੀਪ ਸਿੰਘ ਮੁੰਡੀਆਂ ਅਤੇ ਪੀ.ਐਸ.ਆਈ.ਈ.ਸੀ. ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਵੱਲੋਂ ਸਾਂਝੇ ਤੌਰ ਤੇ ਫੋਕਲ ਪੁਆਇੰਟ ਦੇ ਜੀਵਨ ਨਗਰ ਵਿਖੇ ਉਦਯੋਗਿਕ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਮੁੰਡੀਆਂ ਨੇ ਕਿਹਾ ਕਿ ਬੜੇ ਲੰਮੇ ਸਮੇਂ ਤੋਂ ਇਨ੍ਹਾਂ ਸੜਕਾ ਨੂੰ ਬਣਾਏ ਜਾਣ ਦੀ ਮੰਗ ਉੱਠ ਰਹੀ ਸੀ ਅਤੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਨੇ ਵੀ ਸਰਕਾਰ ਬਣਨ ਉਪਰੰਤ ਸੱਭ ਤੋਂ ਪਹਿਲਾਂ ਪੰਜਾਬ ‘ਚ ਇੰਡਸਟਰੀ ਨੂੰ ਕਾਮਯਾਬ ਕਰਨ ਦੀ ਗੱਲ ਆਖੀ ਸੀ।

ਉਨ੍ਹਾਂ ਕਿਹਾ ਕਿ ਸੜ੍ਹਕਾਂ ਨੂੰ ਬਣਾਏ ਜਾਣ ਦਾ ਕਾਰਜ ਮੁੱਖ ਮੰਤਰੀ ਸ੍ਰ ਮਾਨ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਕਰਨ ਵੱਲ ਇੱਕ ਕਦਮ ਹੈ ਜਿਸ ਤਹਿਤ ਉਨ੍ਹਾਂ ਫੋਕਲ ਪੁਆਇੰਟਾਂ ਦੀ ਦਸ਼ਾ ਸੁਧਾਰਨ ਦੀ ਗੱਲ ਆਖੀ ਸੀ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਦਾ ਵੱਡਾ ਹਿੱਸਾ ਹਲਕਾ ਸਾਹਨੇਵਾਲ ‘ਚ ਪੈਂਦਾ ਹੈ, ਜਿਸਦੀਆਂ ਸੜਕਾਂ ਦੇ ਨਿਰਮਾਣ ਕਾਰਜ਼ ਦੇ ਕੰਮ ਲਈ ਚੇਅਰਮੈਨ ਢਿੱਲੋਂ ਨੇ ਪੂਰਾ ਸਹਿਯੋਗ ਦਿੱਤਾ।

ਉਨ੍ਹਾਂ ਅੱਗੇ ਕਿਹਾ ਕਿ ਸੜ੍ਹਕ ਬਣਾਉਣ ਵੇਲੇ ਤਾਰਾਂ ਨੀਵੀਂਆਂ ਹੋ ਜਾਂਦੀਆਂ ਹਨ ਜਿਨ੍ਹਾਂ ਦਾ ਨਾਲ ਦੀ ਨਾਲ ਹੱਲ ਕੀਤਾ ਜਾਵੇਗਾ, ਸਗੋਂ ਮੈਂ ਖੁਦ ਖੜ੍ਹ ਕੇ ਇਹ ਕੰਮ ਕਰਵਾਵਾਂਗਾ। ਚੇਅਰਮੈਨ ਢਿੱਲੋਂ ਨੇ ਕਿਹਾ ਕਿ ਫੋਕਲ ਪੁਆਇੰਟਾਂ ਦੇ ਵੱਖ-ਵੱਖ ਇਲਾਕਿਆਂ ‘ਚ ਪੈਂਦੀਆਂ 16 ਕਿ.ਮੀ. ਦੀਆਂ ਸੜ੍ਹਕਾਂ ਜੋ ਕਿ 34 ਕਰੋੜ ਦੀ ਲਾਗਤ ਨਾਲ ਬਣਾਈਆਂ ਜਾ ਰਹੀਆਂ ਹਨ ਦੇ ਮੁਕੰਮਲ ਹੋਣ ਨਾਲ ਬਹੁਤ ਜਲਦ ਫੋਕਲ ਪੁਆਇੰਟਾਂ ਚ ਸੁਧਾਰ ਹੋਵੇਗਾ।

ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਪ੍ਰਫੁੱਲਿਤ ਹੋਣ ਨਾਲ ਰੋਜ਼ਗਾਰ ‘ਚ ਵਾਧਾ ਹੁੰਦਾ ਹੈ ਜਿਸ ਨਾਲ ਪੰਜਾਬ ਦਾ ਨੌਜਵਾਨ ਵਰਗ ਵਿਦੇਸ਼ਾਂ ‘ਚ ਜਾਣ ਦੀ ਬਜਾਏ ਇੱਥੇ ਰਹਿ ਕੇ ਹੀ ਕੰਮ ਕਰ ਸਕੇਗਾ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਕਿ ਛੇ ਮਹੀਨੇ ਤੋਂ ਪਹਿਲਾਂ ਹੀ ਇਹ ਕਾਰਜ ਪੂਰਾ ਹੋ ਜਾਵੇ ਤੇ ਸੜਕਾਂ ਬਣਾਉਣ ਸਮੇਂ ਜੇ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਨਾਲ ਦੀ ਨਾਲ ਹੱਲ ਕੀਤਾ ਜਾਵੇਗਾ। ਉਦਯੋਗਪਤੀਆਂ ਵੱਲੋਂ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਤੇ ਧੰਨਵਾਦ ਕਰਦਿਆਂ ਵਿਧਾਇਕ ਮੁੰਡੀਆਂ ਅਤੇ ਚੇਅਰਮੈਨ ਢਿੱਲੋਂ ਨੂੰ ਸਨਮਾਨਿਤ ਕੀਤਾ ਗਿਆ।

Facebook Comments

Trending