Connect with us

ਪੰਜਾਬੀ

ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 2 ‘ਚ ਵਿਕਾਸ ਕਾਰਜਾਂ ਦਾ ਉਦਘਾਟਨ

Published

on

Inauguration of development works in ward number 2 by MLA Bhola Grewal

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 2 ਦੇ ਮੁਹੱਲਾ ਦੀਪ ਵਿਹਾਰ ਵਿੱਖੇ ਕਰੀਬ 77 ਲੱਖ ਦੀ ਲਾਗਤ ਨਾਲ ਇੰਟਰਲੌਕ ਟਾਇਲਾਂ  ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬੇ ‘ਤੇ ਰਾਜ ਕਰ ਚੁੱਕੀਆਂ ਪਿਛਲੀਆਂ ਸਰਕਾਰਾਂ ਨੇ ਸੂਬੇ ‘ਚ ਵਿਕਾਸ ਦੀ ਥਾਂ ਤੇ ਸਿਰਫ ਸਿਆਸਤ ਕੀਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਹਲਕਾ ਪੂਰਬੀ ਦੀ ਗੱਲ ਕਰੀਏ ਤਾਂ ਪਿਛਲੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਫਲੈਕਸਾਂ ਰਾਹੀਂ ਹਜ਼ਾਰਾਂ ਕਰੋੜਾਂ ਦੇ ਵਿਕਾਸ ਦਿਖਾ ਲੋਕਾਂ ਨੂੰ ਗੁਮਰਾਹ ਕਰਨ ਦੀ ਤਾਂ ਕੋਸ਼ਿਸ਼ ਜ਼ਰੂਰ ਕੀਤੀ ਪਰ ਇਸ ਦਾ ਜਵਾਬ ਲੋਕਾਂ ਵੱਲੋਂ ਮੋੜਵਾਂ ਜੁਆਬ 2022 ਦੀਆਂ ਚੋਣਾਂ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੀਤੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬਾ ਵਾਸੀਆਂ ਲਈ ਮੁਫ਼ਤ ਬਿਜਲੀ ਦੇ ਨਾਲ-ਨਾਲ ਬਿਹਤਰ ਸਿਹਤ ਸੇਵਾਵਾਂ ਲਈ ਹਰ ਹਲਕੇ ਅੰਦਰ ਆਮ ਆਦਮੀ ਕਲੀਨਿਕ ਖੋਲ ਵੱਡੀ ਰਾਹਤ ਦਿੱਤੀ  ਹੈ।

Facebook Comments

Trending