ਲੁਧਿਆਣਾ : ਸ਼ਹਿਰ ਦੇ ਢੋਲੇਵਾਲ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਭਗਵਾਨ ਪਰਸ਼ੂਰਾਮ ਦੀ ਮੂਰਤੀ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸ਼ਹਿਰ ਦੇ ਕਈ ਪਤਵੰਤੇ ਪਹੁੰਚੇ। ਸਮਾਗਮ ਚ ਸ਼ਹਿਰ ਦੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਆਦਿ ਨੇ ਅਸ਼ੀਰਵਾਦ ਲਿਆ।
ਵਿਧਾਇਕਾਂ ਨੇ ਕਿਹਾ ਕਿ ਸਾਨੂੰ ਹਰ ਧਰਮ, ਹਰ ਜਾਤ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸਮਾਗਮ ‘ਚ ਪਹੁੰਚੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਅਰਦਾਸ ਕੀਤੀ। ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ। ਲੋਕਾਂ ਦੀ ਸਰਕਾਰ ਵਿੱਚ ਹਰ ਧਰਮ ਬਰਾਬਰ ਹੈ। ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ।
ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਗਵਾਨ ਪਰਸ਼ੂਰਾਮ ਦੀ ਮੂਰਤੀ ਸਥਾਪਿਤ ਕੀਤੀ ਗਈ ਹੈ। ਹੁਣ ਸ੍ਰੀ ਪਰਸ਼ੂਰਾਮ ਗਿਆਨ ਵਾਟਿਕਾ ਇੱਥੇ ਸਾਂਭ-ਸੰਭਾਲ ਅਤੇ ਪ੍ਰਬੰਧਨ ਕਰਨਗੇ। ਸੰਸਥਾ ਨੂੰ ਜੋ ਵੀ ਸਰਕਾਰੀ ਮਦਦ ਦੀ ਲੋੜ ਹੈ, ਸਰਕਾਰ ਉਸ ਨੂੰ ਦੇਵੇਗੀ। ਇਸ ਬੁੱਤ ਨੂੰ ਸੰਭਾਲਣ ਲਈ ਸਰਕਾਰ ਵੱਲੋਂ ਸਮੇਂ-ਸਮੇਂ ਤੇ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਸਮਾਗਮ ਚ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।