Connect with us

ਪੰਜਾਬੀ

ਵਿਧਾਇਕ ਸਿੱਧੂ ਵੱਲੋਂ ਹਲਕਾ ਆਤਮ ਨਗਰ ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦੇ ਉਦਘਾਟਨ

Published

on

Inauguration of road construction works in Halka Atam Nagar by MLA Sidhu

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਇਲਾਕਾ ਨਿਵਾਸੀਆਂ ਦੇ ਨਾਲ, ਸਥਾਨਕ ਦੁੱਗਰੀ ਰੋਡ ‘ਤੇ ਸੜ੍ਹਕ ਬਣਾਉਣ ਦੇ ਕੰਮ ਦੀ ਸੁ਼ਰੂਆਤ ਕਰਵਾਈ ਗਈ। ਵਿਧਾਇਕ ਸਿੱਧੂ ਨੇ ਕਿਹਾ ਕਿ ਕਰੀਬ 4.18 ਕਰੋੜ ਰੁਪਏ ਦੀ ਲਾਗਤ ਨਾਲ ਆਤਮ ਪਾਰਕ ਚੌਂਕੀ ਤੋਂ ਦੁੱਗਰੀ ਥਾਣੇ ਤੱਕ 4 ਕਿਲੋਮੀਟਰ ਲੰਬੀ ਸੜ੍ਹਕ ਦਾ ਨਿਰਮਾਣ ਕੀਤਾ ਜਾਵੇਗਾ।

ਉਨ੍ਹਾ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Facebook Comments

Trending