Connect with us

ਪੰਜਾਬੀ

 ਵਾਰਡ ਨੰਬਰ 93 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ

Published

on

Inauguration of road construction works in Ward No. 93

ਲੁਧਿਆਣਾ : ਹਲਕਾ ਉੱਤਰੀ ਤੋਂ ਵਿਧਾਇਕ ਸ਼੍ਰੀ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 ਅਧੀਨ ਹਰੀ ਸਿੰਘ ਨਗਰ ਇਲਾਕੇ ਦੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।  ਵਿਧਾਇਕ ਸ਼੍ਰੀ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਸੀ, ਜਿਸ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਆਉਣ ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਵੀ ਰਾਹ ਸੌਖਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Facebook Comments

Trending