Connect with us

ਪੰਜਾਬੀ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 79 ਤੇ 93 ‘ਚ ਲੁੱਕ ਪਾਉਣ ਦੇ ਕੰਮ ਦਾ ਉਦਘਾਟਨ

Published

on

Inauguration of the work of putting a look in ward number 79 and 93 by MLA Baga

ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਰੋਜ਼ਾਨਾ ਹੀ ਹਲਕੇ ਅਧੀਨ ਨਵੀਆਂ ਤੇ ਪੁਰਾਣੀਆਂ ਸੜ੍ਹਕਾਂ ਨੂੰ ਬਣਾਉਣ ਦੇ ਉਦਘਾਟਨ ਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕੇ ਅਧੀਨ ਪੈਂਦੇ ਵਾਰਡ ਨੰਬਰ 79 ਅਤੇ 93 ਵਿਖੇ ਪਿਆਰਾ ਸਿੰਘ ਚੱਕੀ ਮੇਨ ਰੋਡ ਅਤੇ ਨਾਲ ਲੱਗਦੇ ਸੱਜੇ ਪਾਸੇ ਸੰਤ ਨਗਰ ਦੀਆਂ ਸੜ੍ਹਕਾਂ ‘ਤੇ ਲੁੱਕ ਪਾਉਣ ਦੇ ਕੰਮ ਦਾ ਉਦਘਾਟਨ ਕਰਦਿਆਂ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਬੱਗਾ ਨੇ ਕਿਹਾ ਕਿ ਇਸ ਹਲਕੇ ਅਧੀਨ ਪੈਂਦੀਆਂ ਇਨ੍ਹਾਂ ਸੜਕਾਂ ਦਾ ਪਿਛਲੇ ਕਰੀਬ 20 ਸਾਲਾਂ ਤੋਂ ਮੰਦਾ ਹਾਲ ਸੀ ਜਿਸ ਕਾਰਨ ਲੰਮੇ ਸਮੇਂ ਤੋਂ ਇੱਥੋਂ ਦੇ ਲੋਕਾਂ ਦੀ ਪੁਰਜੋਰ ਮੰਗ ਸੀ ਕਿ ਇਨ੍ਹਾਂ ਸੜ੍ਹਕਾਂ ਨੂੰ ਜਲਦ ਤੋਂ ਜਲਦ ਬਣਾਇਆ ਜਾਵੇ ਤਾਂ ਜੋ ਇਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਜਿਹੜੀ ਪ੍ਰੇਸ਼ਾਨੀ ਆਉਂਦੀ ਹੈ ਉਸ ਤੋਂ ਛੁਟਕਾਰਾ ਮਿਲ ਸਕੇ।

ਉਨ੍ਹਾਂ ਕਿਹਾ ਕਿ ਹਲਕੇ ਅਧੀਨ ਹੋਰ ਵੀ ਜਿਹੜੀਆਂ ਸੜ੍ਹਕਾਂ ਦੀ ਹਾਲਤ ਬਦ ਤੋਂ ਬਦਤਰ ਹੈ ਉਨ੍ਹਾਂ ਨੂੰ ਵੀ ਜਲਦ ਹੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜ੍ਹਕਾਂ ‘ਤੇ ਕਰੀਬ 65 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਆਪਣਾ ਸਹਿਯੋਗ ਦਿੰਦੇ ਰਹਿਣ ਤਾਂ ਜੋ ਹੋਰ ਵੀ ਹਲਕੇ ਅੰਦਰ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਤਰਜੀਹ ਦੇ ਸਕੀਏ।

Facebook Comments

Trending