Connect with us

ਪੰਜਾਬੀ

ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਸਮਰੱਥਾ ਵਧਾ ਕੇ 1200 ਐਮ.ਐਲ.ਡੀ. ਕੀਤੀ ਜਾਵੇਗੀ-ਵਿਧਾਇਕ ਬੱਸੀ  

Published

on

Increase the capacity of sewage treatment plants to 1200 MLD. Will be-MLA Bassi

ਲੁਧਿਆਣਾ :  ਹਲਕਾ ਲੁਧਿਆਣਾ (ਪੱਛਮੀ) ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਸੀਵਰੇਜ ਟਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਦੀ ਸਮਰੱਥਾ ਨੂੰ ਵਧਾ ਕੇ 1200 ਐਮ.ਐਲ.ਡੀ. ਤੱਕ ਕੀਤਾ ਜਾਵੇਗਾ ਕਿਉਂਕਿ ਮੌਜੂਦਾ ਸਮੇਂ ਦੀਆਂ ਲੋੜਾਂ ਨਾਲ ਨਜਿੱਠਣ ਲਈ 703 ਐਮ.ਐਲ.ਡੀ. ਦੀ ਮੌਜੂਦਾ ਸਮਰੱਥਾ ਬੇਹੱਦ ਘੱਟ ਹੈ। ਉਨ੍ਹਾਂ ਕਿਹਾ ਕਿ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਮਰੱਥਾ ਵਿੱਚ ਵਾਧਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਵਿਸਥਾਰਤ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਤੋਂ ਬਾਅਦ ਉਹ ਫੰਡ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਕੋਲ ਇਹ ਮੁੱਦਾ ਚੁੱਕਣਗੇ। ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਇਹ ਗੱਲ ਅੱਜ ਸਥਾਨਕ ਸਰਾਭਾ ਨਗਰ ਸਥਿਤ ਨਗਰ ਨਿਗਮ ਦੇ }ੋਨ-ਡੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਕਹੀ। ਇਸ ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਜ਼ੋਨਲ ਕਮਿਸ਼ਨਰ ਸ੍ਰੀ ਜਸਦੇਵ ਸਿੰਘ ਸੇਖੋਂ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਸ੍ਰੀ ਗੋਗੀ ਨੇ ਕਿਹਾ ਕਿ ਸਾਰੇ ਐਸ.ਟੀ.ਪੀਜ਼ (ਜਿਨ੍ਹਾਂ ਵਿੱਚ ਉਸਾਰੀ ਅਧੀਨ ਵੀ ਹਨ) ਦੀ ਮੌਜੂਦਾ ਸਮਰੱਥਾ 703 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਹੈ। ਉਨ੍ਹਾਂ ਕਿਹਾ ਕਿ ਇੱਕ ਮੋਟੇ ਜਿਹੇ ਅੰਦਾਜ਼ੇ ਅਨੁਸਾਰ ਇੱਕ ਵਿਅਕਤੀ ਰੋਜ਼ਾਨਾ 150-165 ਲੀਟਰ ਪਾਣੀ ਦੀ ਵਰਤੋਂ ਕਰਦਾ ਹੈ ਅਤੇ ਜ਼ਿਲ੍ਹਾ ਲੁਧਿਆਣਾ ਦੀ ਆਬਾਦੀ ਨੂੰ ਧਿਆਨ ਵਿੱਚ ਰੱਖਦੇ ਹੋਏ ਮੌਜੂਦਾ 703 ਐਮ.ਐਲ.ਡੀ. ਦੀ ਸਮਰੱਥਾ ਸ਼ਹਿਰ ਦੀ ਮੌਜੂਦਾ ਆਬਾਦੀ ਲਈ ਨਾਕਾਫੀ ਹੈ।

Facebook Comments

Advertisement

Trending