Connect with us

ਪੰਜਾਬ ਨਿਊਜ਼

ਸੁਤੰਤਰਤਾ ਦਿਵਸ: ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਨੋਟੀਫਿਕੇਸ਼ਨ ਜਾਰੀ, ਇਹ ਜ਼ਿਲ੍ਹਾ ਪਹਿਲੇ ਨੰਬਰ ‘ਤੇ

Published

on

ਲੁਧਿਆਣਾ: ਲੁਧਿਆਣਾ ਕਮਿਸ਼ਨਰੇਟ ਵਿੱਚ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਵਾਲੇ ਦੋ ਪੁਲਿਸ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਮੌਕੇ ਸੀ.ਐਮ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਲੁਧਿਆਣਾ ਦੇ ਸੰਯੁਕਤ ਪੁਲਿਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਅਤੇ ਪੁਲਿਸ ਸਟੇਸ਼ਨ ਸਾਈਬਰ ਸੈੱਲ ਦੇ ਐਸਐਚਓ ਇੰਸਪੈਕਟਰ ਜਤਿੰਦਰ ਸਿੰਘ ਸ਼ਾਮਲ ਹਨ।

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ 15 ਅਗਸਤ ਦੇ ਆਜ਼ਾਦੀ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚ ਲੁਧਿਆਣਾ ਪਹਿਲੇ ਨੰਬਰ ’ਤੇ ਹੈ। ਨਸ਼ੇ ਦੀ ਰੋਕਥਾਮ ਹੋਵੇ, ਲੋਕ ਹਿੱਤ ਵਿੱਚ ਕੰਮ ਕਰਨ ਵਾਲੇ ਲੁਧਿਆਣਾ ਦੇ ਜੁਆਇੰਟ ਸੀਪੀ/ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੂੰ ਸੀਐਮ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਦੇ ਨਾਲ ਹੀ ਸਾਈਬਰ ਪੁਲਿਸ ਦੇ ਐਸਐਚਓ ਜਤਿੰਦਰ ਸਿੰਘ ਨੂੰ ਵੀ ਸੀਐਮ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ, ਜਿਸ ਨੇ ਕਈ ਸਾਈਬਰ ਠੱਗਾਂ ਨੂੰ ਸਲਾਖਾਂ ਪਿੱਛੇ ਡੱਕਿਆ ਹੈ ਅਤੇ 3 ਫਰਜ਼ੀ ਕਾਲ ਸੈਂਟਰਾਂ ਦਾ ਵੀ ਪਰਦਾਫਾਸ਼ ਕੀਤਾ ਹੈ।

 

Facebook Comments

Trending