ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ, ਲੁਧਿਆਣਾ ‘ਚ ਆਜ਼ਾਦੀ ਦੇ 75 ਸਾਲ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਖੁਸ਼ੀ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਾਇਮਰੀ ਪਿ੍ੰਸੀਪਲ ਸ੍ਰੀਮਤੀ ਜਸਮੀਨ ਕੌਰ ਨੇ ਕੌਮੀ ਝੰਡਾ ਲਹਿਰਾਇਆ । ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਦੁਆਰਾ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਾਰਿਆਂ ਨੂੰ ਕਿਹਾ ਕਿ ਜੇਕਰ ਉਹ ਸੱਚੀ ਆਜ਼ਾਦੀ ਦਾ ਆਨੰਦ ਮਾਣਨਾ ਚਾਹੁੰਦੇ ਹਨ ਤਾਂ ਉਹ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾਉਣ।
ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਭਾਸ਼ਣਾਂ ਵਿੱਚ ਸਾਡੇ ਸ਼ਹੀਦਾਂ ਦੁਆਰਾ ਆਜ਼ਾਦੀ ਦੇ ਸੰਘਰਸ਼ ਦੇ ਸਫ਼ਰ ਨੂੰ ਉਜਾਗਰ ਕੀਤਾ ਗਿਆ ਅਤੇ ਕਿਵੇਂ ਉਨ੍ਹਾਂ ਨੇ ਸਾਡੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਬਚਾਉਣ ਦਾ ਸੰਕਲਪ ਲਿਆ। ਨੰਬਰ 4 ਪੰਜਾਬ ਏਅਰ ਸਕੁਐਡਰਨ ਦੇ ਐਨਸੀਸੀ ਕੈਡਿਟਾਂ ਨੇ ਵੀ ਸੁਤੰਤਰਤਾ ਦਿਵਸ ਦੇ ਜਸ਼ਨ ਵਿੱਚ ਭਾਗ ਲਿਆ।