ਲੁਧਿਆਣਾ : ਪੂਰਾ ਦੇਸ਼ 78ਵੇਂ ਸੁਤੰਤਰਤਾ ਦਿਵਸ ਨੂੰ ਧੂਮਧਾਮ ਨਾਲ ਮਨਾਉਣ ਦੀਆਂ ਤਿਆਰੀਆਂ ‘ਚ ਲੱਗਾ ਹੋਇਆ ਹੈ। ਇਸ ਕਾਰਨ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵੱਲੋਂ ਲੁਧਿਆਣਾ ਦੇ ਸਾਰੇ ਐਂਟਰੀ ਪੁਆਇੰਟਾਂ ‘ਤੇ ਨਾਕਾਬੰਦੀ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਅੱਜ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।
ਲੁਧਿਆਣਾ ਦੇ ਅੰਦਰ ਆਉਣ ਵਾਲੇ ਸਾਰੇ ਵਾਹਨਾਂ ਨੂੰ ਰੋਕ ਕੇ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਲੇਮ ਟਾਬਰੀ ਦੇ ਐਸ.ਐਚ.ਓ ਰਾਜੇਸ਼ ਕੁਮਾਰ ਨੇ ਦੱਸਿਆ ਕਿ 15 ਅਗਸਤ ਦੇ ਮੱਦੇਨਜ਼ਰ ਅੱਜ ਪੁਲਿਸ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਲੁਧਿਆਣਾ ਦੇ ਸਾਰੇ ਐਂਟਰੀ ਪੁਆਇੰਟਾਂ ‘ਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।