ਪੰਜਾਬੀ
ਪੰਜਾਬੀ ਨੌਜਵਾਨਾਂ ਵਿੱਚ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਕਬੱਡੀ ਟੀਮ ਦਾ ਕੀਤਾ ਸਨਮਾਨ
Published
3 years agoon
ਲੁਧਿਆਣਾ : ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਸਥਾਨਕ ਆਪਣੇ ਦਫ਼ਤਰ ਵਿਖੇ ਪੰਜਾਬੀ ਨੌਜਵਾਨਾਂ ਵਿੱਚ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਕਬੱਡੀ ਟੀਮ ਦੇ ਮੈਂਬਰਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਟੀਮ ਮੈਂਬਰਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਕਬੱਡੀ ਇੱਕ ਅਜਿਹੀ ਖੇਡ ਹੈ ਜੋ ਸਾਡੇ ਪੇਂਡੂ ਖੇਤਰ ਦੇ ਲੋਕਾਂ ਨੂੰ ਆਪਸ ਵਿੱਚ ਜੋੜਦੀ ਹੈ। ਉਨ੍ਹਾਂ ਦੱਸਿਆ ਕਿ ਸਮੁੱਚੀ ਟੀਮ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਸੁਖਵਿੰਦਰ ਸਿੰਘ ਬਿੰਦਰਾ ਨਾਲ ਗੱਲਬਾਤ ਕਰਨ ਵਾਲੀ ਟੀਮ ਵਿੱਚ ਕਪਤਾਨ ਯਾਦਵਿੰਦਰ ਸਿੰਘ, ਕੋਚ ਮਹਿੰਦਰ ਸਿੰਘ, ਸੁਲਤਾਨ ਸਿੰਘ, ਰਣਜੋਧ ਸਿੰਘ, ਰਘਬੀਰ ਸਿੰਘ, ਗੁਰਸ਼ਰਨ ਸਿੰਘ ਧਾਲੀਵਾਲ, ਜਗਮੋਹਨ ਸਿੰਘ, ਨਵਜੋਤ ਸਿੰਘ, ਜਸਪ੍ਰੀਤ ਸਿੰਘ, ਮਾਹਲਾ ਗੋਬਿੰਦਪੁਰ, ਹਰਜੀਤ ਸਿੰਘ, ਅਮਨ ਪਾਤਰ, ਤਰਿੰਦਰ ਸਿੰਘ, ਜੋਹਾਨ ਰਮੀਦੀ, ਮਨਦੀਪ ਬੇਨੜਾ, ਨਰਿੰਦਰ ਸਿੰਘ, ਅਰਸ਼ਦੀਪ ਸਿੰਘ, ਆਸਫ ਮੁਹੰਮਦ, ਅੰਮ੍ਰਿਤ ਸਿੰਘ, ਗੁਰਲਾਲ ਸਿੰਘ, ਬਲਬੀਰ ਸਿੰਘ ਅਤੇ ਕਮਲਜੀਤ ਸਿੰਘ ਸ਼ਾਮਲ ਸਨ।
ਸ੍ਰੀ ਬਿੰਦਰਾ ਨੇ ਕਿਹਾ ਕਿ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਓਲੰਪੀਅਨ ਸ.ਪਰਗਟ ਸਿੰਘ ਨੂੰ ਸਾਡੇ ਸੂਬੇ ਦਾ ਖੇਡ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ ਜਿਸ ਨਾਲ ਉਹ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।
ਉਨ੍ਹਾ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾ ਵਚਨਬੱਧ ਹੈ। ਉਨ੍ਹਾਂ ਕਿਹਾ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
You may like
-
ਸਮਾਜ ਦੀ ਭਲਾਈ ਲਈ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਕੀਤਾ ਸਨਮਾਨਿਤ
-
ਪੰਜਾਬ ਯੂਥ ਡਿਵੈਲਪਮੈਂਟ ਬੋਰਡ ਵਲੋਂ ਵਿਦਿਆਰਥਣਾਂ ਨੂੰ ਖੇਡ ਕਿੱਟਾਂ ਤੇ ਟ੍ਰੈਕ ਸੂਟ ਵੰਡੇ
-
ਦਸ਼ਮੇਸ਼ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀਆਂ 20 ਖੇਡ ਕਿੱਟਾਂ
-
ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀਆਂ ਖੇਡ ਕਿੱਟਾਂ
-
ਲੋਧੀ ਕਲੱਬ ਸਪੋਰਟਸ ਕਾਰਨੀਵਲ ਦੌਰਾਨ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ
-
ਕੈਬਨਿਟ ਮੰਤਰੀ ਪਰਗਟ ਸਿੰਘ ਵੱਲੋਂ ਪਿੰਡ ਖਾਕਟ ‘ਚ ਖੇਡ ਗਰਾਊਂਡ ਦਾ ਉਦਘਾਟਨ