ਲੁਧਿਆਣਾ : ਦਿ੍ਸ਼ਟੀ ਡਾ ਆਰਸੀ ਜੈਨ ਇਨੋਵੇਟਿਵ ਪਬਲਿਕ ਸਕੂਲ, ਨਾਰੰਗਵਾਲ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਕਲਾਸ ਪੇਸ਼ਕਾਰੀ ਦਾ ਆਯੋਜਨ ਕੀਤਾ ਗਿਆ । ਪੇਸ਼ਕਾਰੀ ਦੀ ਸ਼ੁਰੂਆਤ ਸਰਵ ਸ਼ਕਤੀਮਾਨ ਦੀ ਪ੍ਰਾਰਥਨਾ ਨਾਲ ਕੀਤੀ ਗਈ। ਇਸ ਤੋਂ ਬਾਅਦ ਭਾਰਤੀ ਸੰਵਿਧਾਨ ਅਤੇ ਇਸ ਦੇ ਗਠਨ ਦੀ ਜਾਣਕਾਰੀ ਦਿੱਤੀ ਗਈ।
ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਨੂੰ ਉਜਾਗਰ ਕਰਨ ਵਾਲੀ ਇੱਕ ਸਮੂਹਿਕ ਵਿਚਾਰ-ਵਟਾਂਦਰੇ ਨੇ ਸਰੋਤਿਆਂ ਨੂੰ ਅਧਿਕਾਰਾਂ ਅਤੇ ਕਰਤੱਵਾਂ ਦੇ ਅਸਲ ਅਰਥਾਂ ਤੋਂ ਜਾਣੂੰ ਕਰਵਾਇਆ। ਵਿਦਿਆਰਥੀਆਂ ਨੇ ਸਾਰਿਆਂ ਨੂੰ ਕਾਨੂੰਨ ਦੀ ਪਾਲਣਾ ਕਰਨ ਅਤੇ ਨਾਗਰਿਕਾਂ ਲਈ ਲਿਖੇ ਆਦਰਸ਼ਾਂ ਨੂੰ ਉਤਸ਼ਾਹਤ ਕਰਨ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਡਾ ਮਨੀਸ਼ਾ ਗੰਗਵਾਰ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਬਾਰੇ ਅਤੇ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਵਿਦਿਆਰਥੀਆਂ ਦੀਆਂ ਜ਼ਿੰਮੇਵਾਰੀਆਂ ਬਾਰੇ ਮਾਰਗ ਦਰਸ਼ਨ ਕੀਤਾ।