Connect with us

ਪੰਜਾਬੀ

ਵਾਰਡ ਨੰਬਰ 41 ‘ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

Published

on

Initiation of sewage pipe laying project in ward number 41

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 41 ਅਧੀਨ ਇੰਡਸਟਰੀਅਲ ਏਰੀਆ-ਬੀ ਵਿਖੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਵਿਧਾਇਕ ਸਿੱਧੂ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 2000 ਫੁੱਟ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਅਤੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ ‘ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕਰੀਬ 26 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।

Facebook Comments

Trending