Connect with us

ਪੰਜਾਬੀ

 15 ਅਗਸਤ ਮੌਕੇ ਮੁੱਖ ਮੰਤਰੀ ਵੱਲੋਂ ਸੁ਼ਰੂ ਕੀਤੇ ਜਾਣ ਵਾਲੇ ਆਮ ਆਦਮੀ ਕਲੀਨਿਕ ਦਾ ਜਾਇਜ਼ਾ

Published

on

Inspection of the Aam Aadmi Clinic to be started by the Chief Minister on August 15

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ 15 ਅਗਸਤ ਨੂੰ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਦੇ ਉਦਘਾਟਨ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੇ ਨਾਲ ਵਿਧਾਇਕ ਬੱਗਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਕਲੀਨਿਕ ਵਿਖੇ ਬੁਨਿਆਦੀ ਢਾਂਚਾ, ਸਾਜ਼ੋ-ਸਾਮਾਨ ਅਤੇ ਹੋਰਾਂ ਤੋਂ ਇਲਾਵਾ ਸਿਹਤ ਸੁਵਿਧਾ ਨੂੰ ਚਲਾਉਣ ਲਈ ਸਟਾਫ ਦੀ ਨਿਯੁਕਤੀ ਸਮੇਤ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ 76ਵੇਂ ਸੁਤੰਤਰਤਾ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਨ ਉਪਰੰਤ ਮੁੱਖ ਮੰਤਰੀ ਸ. ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਸਮਰਪਿਤ ਕਰਨਗੇ।

ਜਿਕਰਯੋਗ ਹੈ ਕਿ 15 ਅਗਸਤ ਮੌਕੇ ਲੁਧਿਆਣਾ ਵਿੱਚ ਇਹ 9 ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਜਿਨ੍ਹਾਂ ਵਿੱਚ ਕਿਦਵਈ ਨਗਰ ਦੇ ਨਾਲ ਲੱਗਦੇ ਸੂਫੀਆਂ ਚੌਂਕ, ਨਗਰ ਨਿਗਮ ਦਫ਼ਤਰ ਮੈਟਰੋ ਰੋਡ, ਨਗਰ ਨਿਗਮ ਦਫ਼ਤਰ ਨੇੜੇ ਚਾਂਦ ਸਿਨੇਮਾ, ਬੀ.ਐਸ.ਯੂ.ਪੀ. ਫਲੈਟ ਦੇ ਨਾਲ ਢੰਡਾਰੀ ਕਲਾਂ, ਜੀ.ਕੇ. ਐਨਕਲੇਵ ਕੇਹਰ ਸਿੰਘ ਕਲੋਨੀ (ਖੰਨਾ), ਮਿਉਂਸੀਪਲ ਕਮੇਟੀ, ਬੱਸ ਸਟੈਂਡ (ਰਾਏਕੋਟ), ਟ੍ਰਾਂਸਪੋਰਟ ਨਗਰ, ਪੀ.ਐਸ.ਪੀ.ਸੀ.ਐਲ. ਦਫ਼ਤਰ ਦੀ ਇਮਾਰਤ ਫੋਕਲ ਪੁਆਇੰਟ ਅਤੇ ਪੁਰਾਣਾ ਹਸਪਤਾਲ, ਰਾਏਕੋਟ ਰੋਡ, ਜਗਰਾਉਂ ਸ਼ਾਮਲ ਹਨ।

Facebook Comments

Trending