ਲੁਧਿਆਣਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ-2022 ਦੌਰਾਨ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਅਤੇ ਵੀਵੀਪੈਟ ਦਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਮੌਜੂਦ ਸਟਰਾਂਗ ਰੂਮ ਵਿੱਚ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੀ ਹਾਜ਼ਰੀ ਵਿੱਚ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਸ੍ਰੀਮਤੀ ਅੰਜੂ ਬਾਲਾ, ਚੋਣ ਤਹਿਸੀਲਦਾਰ, ਸਹਾਇਕ ਨੋਡਲ ਅਫ਼ਸਰ ਵੋਟਿੰਗ ਮਸ਼ੀਨਾਂ ਅਤੇ ਬਹੁਜਨ ਸਮਾਜ ਪਾਰਟੀ, ਨੈਸ਼ਨਲ ਕਮਿਊਨਿਸਟ ਪਾਰਟੀ, ਕਾਂਗਰਸ ਪਾਰਟੀ ਅਤੇ ਸੀ.ਪੀ.ਆਈ.(ਐਮ) ਆਦਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।