ਪੰਜਾਬੀ
ਅੰਗਹੀਣ ਵੋਟਰਾਂ ਲਈ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਵ੍ਹੀਲਚੇਅਰ ਮੁਹੱਈਆ ਕਰਵਾਉਣ ਦੇ ਨਿਰਦੇਸ਼
Published
3 years agoon
ਲੁਧਿਆਣਾ : ਵਿਧਾਨ ਸਭਾ ਚੋਣਾਂ – 2022 ਨੂੰ ਮੁੱਖ ਰੱਖਦੇ ਹੋਏ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ ਜਗਰਾਊਂ-ਕਮ-ਨੋਡਲ ਅਫ਼ਸਰ ਸਵੀਪ ਡਾ. ਨਯਨ ਜੱਸਲ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਉਨ੍ਹਾਂ 20 ਫਰਵਰੀ, 2022 ਨੂੰ ਚੋਣਾਂ ਵਾਲੇ ਦਿਨ ਪੀ.ਡਬਲਿਊ.ਡੀ. (ਅੰਗਹੀਣ) ਵੋਟਰਾਂ ਲਈ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਵ੍ਹੀਲਚੇਅਰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਤਾਂ ਜੋ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਪੀ.ਡਬਲਿਊ.ਡੀ. ਵੋਟਰਾਂ ਨੂੰ ਵੋਟ ਪਾਉਣ ਸਮੇਂਂ ਕੋਈ ਦਿੱਕਤ ਪੇਸ਼ ਨਾ ਆਵੇ।
ਮੀਟਿੰਗ ਦੌਰਾਨ ਉਨ੍ਹਾਂ ਲੁਧਿਆਣਾ ਜ਼ਿਲ੍ਹੇ ਦੇ ਸਮੂਹ ਹਸਪਤਾਲਾਂ/ਐਨ.ਜੀ.ਓਜ਼ ਦੇ ਨੁਮਾਇੰਦਿਆਂ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਲੁਧਿਆਣਾ, ਜ਼ਿਲ੍ਹ੍ਹਾ ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਅਫ਼ਸਰ ਅਤੇ ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਨਾਲ ਇਸ ਸਬੰਧੀ ਵਿਚਾਰ ਵਟਾਂਦਰੇ ਕੀਤੇ।
ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵ੍ਹੀਲਚੇਅਰ, ਪੀ.ਡਬਲਯੂ.ਡੀ. ਵੋਟਰਾਂ ਦੀ ਸਹਾਇਤਾ ਲਈ ਹਰ ਪੋਲਿੰਗ ਸਟੇਸ਼ਨ ‘ਤੇ ਬੂਥ ਵਾਲੰਟੀਅਰਾਂ ਦੀ ਡਿਊਟੀ, ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਬਰੇਲ ਬੈਲਟ ਸ਼ੀਟ, ਹੈਲਪ ਡੈਸਕ, ਸਮਝਣ ਵਿਚ ਆਸਾਨ (ਚਿੱਤਰ ਵਾਲੇ) ਪੋਸਟਰ, ਸੰਕੇਤ ਅਤੇ ਤਰਜੀਹੀ ਕਤਾਰ ਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ।
ਡਾ. ਜੱਸਲ ਨੇ ਕਿਹਾ ਕਿ ਵੋਟਾਂ ਵਾਲੇ ਦਿਨ ਪੀ.ਡਬਲਯੂ.ਡੀ. ਵੋਟਰਾਂ ਨੂੰ ਘਰ ਤੋਂ ਪੋਲਿੰਗ ਸਟੇਸ਼ਨ ਤੱਕ ਲੈ ਕੇ ਜਾਣ ਅਤੇ ਵਾਪਿਸ ਲਿਜਾਉਣ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ‘ਤੇ ਪੀਣ ਵਾਲੇ ਪਾਣੀ, ਟਾਇਲਟ ਅਤੇ ਰੈਂਪ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇ।
You may like
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ
-
ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ
-
ਲੁਧਿਆਣਾ ’ਚ ਕਾਂਗਰਸ ਛੱਡਣ ਵਾਲੇ 6 ਆਗੂ ਬਣੇ ‘ਆਪ’ ਦੇ ਵਿਧਾਇਕ
-
ਮਨਪ੍ਰੀਤ ਇਆਲੀ’ ਨੇ ਬਣਾਇਆ ਲਗਾਤਾਰ ਦੂਜੀ ਵਾਰ ਸਰਕਾਰ ਖ਼ਿਲਾਫ਼ ਜਿੱਤ ਦਾ ਰਿਕਾਰਡ
-
ਲੁਧਿਆਣਾ ਦੇ 175 ਉਮੀਦਵਾਰਾਂ ਵਿੱਚੋਂ 139 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
-
ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ, ‘ਆਪ’ ਦੀ ਜਿੱਤ ਬਾਰੇ ਆਖੀ ਇਹ ਗੱਲ