ਲੁਧਿਆਣਾ : ਸਮੱਗਰ ਸਿੱਖਿਆ ਅਭਿਆਨ ਪੰਜਾਬ ਦੇ ਸਹਾਇਕ ਡਾਇਰੈਕਟਰ ਨੇ ਜ਼ਿਲ੍ਹਾ ਸੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਲੁਧਿਆਣਾ ਨੂੰ 10 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਸਬੰਧੀ ਹਦਾਇਤਾਂ ਦਿੱਤੀਆਂ ਹਨ।
ਪੱਤਰ ਅਨੁਸਾਰ ਮੀਟਿੰਗ ਲੁਧਿਆਣਾ ਵਿਖੇ ਹੋਣੀ ਹੈ ਤੇ ਇਸ ਬਾਰੇ ਜ਼ਿਲ੍ਹੇ ਦੇ ਡੀਸੀ ਨਾ ਮਿਲ ਕੇ ਮੀਟਿੰਗ ਲਈ ਢੁਕਵਾਂ ਸਥਾਨ ਲੱਭਣ ਲਈ ਕਿਹਾ ਗਿਆ ਤਾਂ ਜੋ ਮੀਟਿੰਗ ‘ਚ ਸ਼ਾਮਲ ਹੋਣ ਵਾਲੇ 2500 ਤੋਂ ਜ਼ਿਆਦਾ ਅਧਿਕਾਰੀਆਂ ਨੂੰ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਮੀਟਿੰਗ ‘ਚ ਸ਼ਾਮਲ ਹੋਣ ਵਾਲੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਪ੍ਰਿੰਸੀਪਲਾਂ, ਡਾਇਟ ਪ੍ਰਿੰਸੀਪਲ, ਹੈੱਡ ਮਾਸਟਰਾਂ ਤੇ ਬੀਪੀਈਓਜ਼ ਲਈ ਚਾਹ-ਪਾਣੀ ਆਦਿ ਲੋੜੀਂਦੇ ਪ੍ਰਬੰਧਨ ਕਰਨ ਦੀ ਹਦਾਇਤ ਕੀਤੀ ਗਈ ਹੈ।