ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ. ਸੈ.ਸਕੂਲ ਸੰਧੂ ਨਗਰ ਵਿੱਚ ਇੰਟਰ ਸਕੂਲ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਸਕੂਲ ਦੇ ਛੋਟੇ- ਛੋਟੇ ਬੱਚਿਆਂ ਨੇ ਉਤਸ਼ਾਹਿਤ ਪੂਰਵਕ ਵੱਧ –ਚੜ੍ਹ ਕੇ ਹਿੱਸਾ ਲਿਆ । ਇਹ ਫਨ ਗੇਮਸ ਦਾ ਉਦਘਾਟਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਬਲਜਿੰਦਰ ਸਿੰਘ ਸੰਧੂ ਦੀ ਨਿਗਰਾਨੀ ਅਤੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਸੁਮਨ ਅਰੋੜਾ ਦੀ ਨਿਗਰਾਨੀ ਹੇਠ ਕੀਤਾ ਗਿਆ ।ਇਹ ਪ੍ਰਤੀਯੋਗਤਾ ਮੁੱਖ ਸਕੂਲ ਆਈ .ਪੀ.ਐਸ ਸੰਧੂ ਨਗਰ ਅਤੇ ਸਕੂਲ ਦੀ ਦੂਸਰੀ ਸ਼ਾਖਾ ਵਿੱਚ ਹੋਈ ।
ਜਿਸ ਵਿੱਚ ਵੱਖ ਵੱਖ ਤਰ੍ਹਾਂ ਦੇ ਖੇਲ ਕਰਵਾਏ ਗਏ। ਬੱਚੋ ਅੰਬ ਦੇ ਪਕਵਾਨ ਲੈ ਕੇ ਪੀਲੇ ਕਪੜੇ ਪਾ ਕੇ ਆਏ। ਸਕੂਲ ਦੀ ਮੁੱਖ ਅਧਿਆਪਕਾ ਨੇ ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਰੇ ਬੱਚਿਆਂ ਨੂੰ ਇਸ ਤਰ੍ਹਾਂ ਪੜ੍ਹਾਈ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲੈਣਾ ਚਾਹੀਦਾ ਹੈ। ਇਸ ਨਾਲ ਉਹਨਾਂ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਹੋਵੇਗਾ ।ਇਸ ਪ੍ਰਤੀਯੋਗਤਾ ਵਿੱਚ ਜੇਤੂਆਂ ਨੂੰ ਇਨਾਮ ਦੇ ਕੇ ਭੱਵਿਖ ਲਈ ਉਤਸ਼ਾਹਿਤ ਕੀਤਾ ਗਿਆ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ।