Connect with us

ਪੰਜਾਬੀ

ਆਰੀਆ ਕਾਲਜ ਵਿਖੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ

Published

on

International Mother Language Day was celebrated with enthusiasm at Arya College

ਲੁਧਿਆਣਾ : ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ ।ਇਸ ਮੌਕੇ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਮਾਂ ਬੋਲੀ ਨਾਲ ਸਬੰਧਤ ਕਵਿਤਾਵਾਂ ਦਾ ਉਚਾਰਨ ਕੀਤਾ। ਏਸੀਐਮਸੀ ਦੇ ਸਕੱਤਰ ਡਾ. ਐਸ.ਐਮ. ਸ਼ਰਮਾ ਨੇ ਮਾਂ – ਬੋਲੀ ਦੀ ਮਨੁੱਖੀ ਸ਼ਖ਼ਸੀਅਤ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਸੰਬੰਧੀ ਵਿਚਾਰ ਪੇਸ਼ ਕੀਤੇ।

ਕਾਲਜ ਪ੍ਰਿੰਸੀਪਲ ਡਾ ਸੂਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਸਾਨੂੰ ਹੋਰ ਭਾਸ਼ਾਵਾਂ ਦਾ ਗਿਆਨ ਹਾਸਲ ਕਰਨਾ ਚਾਹੀਦਾ ਹੈ ਪਰ ਆਪਣੀ ਮਾਂ ਬੋਲੀ ਵਿਚ ਹਾਸਲ ਕੀਤਾ ਗਿਆਨ ਸਥਾਈ ਹੁੰਦਾ ਹੈ। ਉਹਨਾਂ ਅਨੁਸਾਰ ਪੰਜਾਬੀ ਬਹੁਤ ਅਮੀਰ ਭਾਸ਼ਾ ਹੈ ਅਤੇ ਸਾਨੂੰ ਇਸ ਗੱਲ ਮਾਣ ਹੈ ਕਿ ਅਸੀਂ ਪੰਜਾਬੀ ਹਾਂ । ਕਾਲਜ ਇੰਚਾਰਜ ਸ਼੍ਰੀਮਤੀ ਕੁਮੂਦ ਚਾਵਲਾ ਨੇ ਕਿਹਾ ਕਿ ਆਪਣੇ ਵਿਚਾਰਾਂ ਦੀ ਪੇਸ਼ਕਾਰੀ ਲਈ ਮਾਂ ਬੋਲੀ ਸਭ ਤੋਂ ਉੱਤਮ ਸਾਧਨ ਹੈ‌ ।

Facebook Comments

Trending