Connect with us

ਪੰਜਾਬ ਨਿਊਜ਼

ਪੰਜਾਬ ਵਿੱਚ ਹੋਵੇਗਾ ਅੰਤਰਰਾਸ਼ਟਰੀ ਟੂਰਨਾਮੈਂਟ, ਸੀਐਮ ਮਾਨ ਨੇ ਖੁਦ ਦਿੱਤੀ ਜਾਣਕਾਰੀ

Published

on

ਚੰਡੀਗੜ੍ਹ : ਪੰਜਾਬ ਵਿੱਚ ਜਲਦੀ ਹੀ ਇੱਕ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਹ ਖੁਸ਼ਖਬਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਪੰਜਾਬ ਵਿੱਚ ਅੰਤਰਰਾਸ਼ਟਰੀ ਖੇਡ ਮੁਕਾਬਲੇ ਕਰਵਾਉਣ ਦੀ ਮੰਗ ਕਰ ਚੁੱਕੇ ਹਨ।

ਚੰਡੀਗੜ੍ਹ ਵਿੱਚ ਖਿਡਾਰੀਆਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਭਾਰਤੀ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਦਿਲੀਪ ਟਿਰਕੀ ਨਾਲ ਗੱਲ ਕੀਤੀ ਸੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਅੰਤਰਰਾਸ਼ਟਰੀ ਟੂਰਨਾਮੈਂਟ ਕਰਵਾਉਣ ਦੀ ਬੇਨਤੀ ਕੀਤੀ ਸੀ।
ਤਾਂ ਜੋ ਅਸੀਂ ਆਪਣੇ ਬੱਚਿਆਂ ਨੂੰ ਸਟੇਡੀਅਮ ਵਿੱਚ ਲੈ ਕੇ ਖੇਡਾਂ ਨਾਲ ਜੋੜ ਸਕੀਏ। ਉਨ੍ਹਾਂ ਕਿਹਾ ਕਿ ਦਲੀਪ ਟਿਰਕੀ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਹੈ ਕਿ ਇਸ ਸਾਲ ਮਈ ਦੇ ਆਸ-ਪਾਸ ਪੰਜਾਬ ਵਿੱਚ 4 ਦੇਸ਼ਾਂ ਦਾ ਅੰਡਰ-21 ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ। ਇਸ ਟੂਰਨਾਮੈਂਟ ਵਿੱਚ ਜਰਮਨੀ, ਆਸਟ੍ਰੇਲੀਆ, ਸਪੇਨ ਅਤੇ ਭਾਰਤ ਦੀਆਂ ਟੀਮਾਂ ਹਿੱਸਾ ਲੈਣਗੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦੋਂ ਤੱਕ ਅਸੀਂ ਆਪਣੇ ਮੈਦਾਨਾਂ ਨੂੰ ਅੱਪਡੇਟ ਕਰ ਲਵਾਂਗੇ ਕਿਉਂਕਿ ਜਦੋਂ ਤੱਕ ਕੌਮਾਂਤਰੀ ਮੁਕਾਬਲੇ ਨਹੀਂ ਹੁੰਦੇ, ਉਦੋਂ ਤੱਕ ਮੈਦਾਨ ਉਸ ਪੱਧਰ ਤੱਕ ਅੱਪਗ੍ਰੇਡ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਸ਼ੁਰੂ ਤੋਂ ਹੀ ਖੇਡਾਂ ਵਿੱਚ ਅੱਗੇ ਰਹੇ ਹਨ।ਅੱਜ ਵੀ ਸਾਡੇ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਝੰਡੇ ਗੱਡੇ ਹਨ। ਇਸ ਦੌਰਾਨ ਉਨ੍ਹਾਂ ਭਾਰਤੀ ਕ੍ਰਿਕਟਰਾਂ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਅਤੇ ਹਰਮਪ੍ਰੀਤ ਕੌਰ ਦੀਆਂ ਉਦਾਹਰਣਾਂ ਵੀ ਦਿੱਤੀਆਂ।

Facebook Comments

Advertisement

Trending