Connect with us

ਪੰਜਾਬੀ

ਮਾਲਵਾ ਖਾਲਸਾ ਸਕੂਲ ‘ਚ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

Published

on

International Women's Day celebrated at Malwa Khalsa School

ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ ਲੁਧਿਆਣਾ ਵਿਖੇ ਅੱਜ ਸਕੂਲ ਦੇ ਮਹਿਲਾ ਸਟਾਫ਼ ਮੈਂਬਰ ਅਤੇ ਵਿਦਿਆਰਥਣਾਂ ਨੇ ਬੜੇ ਹੀ ਜੋਸ਼ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ। ਇਸ ਸੰਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਮਨਦੀਪ ਕੌਰ ਨੇ ਦੱਸਿਆ ਕਿ ਸਕੂਲ ਦੀਆਂ ਛੇਵੀਂ ਤੋਂ ਬਾਰ੍ਹਵੀਂ ਤੱਕ ਦੀਆਂ ਵਿਦਿਆਰਥਣਾਂ ਅਤੇ ਸਾਰੇ ਮਹਿਲਾ ਸਟਾਫ ਨੇ ਡਾ.ਕਵਲਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਉਪਰ ਅੰਤਰਰਾਸ਼ਟਰੀ ਮਹਿਲਾ ਦਿਵਸ ਵਿਸ਼ਵ ਸ਼ਾਂਤੀ ਦੇ ਸੁਨੇਹੇ ਨੂੰ ਆਧਾਰ ਬਣਾ ਕੇ ਮਨਾਇਆ।

ਇਸ ‘ਚ ਗਿਆਰ੍ਹਵੀਂ ਦੀ ਵਿਦਿਆਰਥਣ ਅਨੁਰਾਧਾ ਅਤੇ ਦਸਵੀਂ ਦੀ ਵਿਦਿਆਰਥਣ ਕੇੈਕਸੀ ਨੇ ਇਕ ਨਾਟਕ ਰਾਹੀਂ ਵਿਸ਼ਵ ਸ਼ਾਂਤੀ ਦਾ ਸੁਨੇਹਾ ਸਰੋਤਿਆਂ ਤਕ ਪਹੁੰਚਾਇਆ। ਇਸ ਦੇ ਨਾਲ ਨਾਲ ਪੰਜਾਬੀ ਸੱਭਿਆਚਾਰ ਨੂੰ ਮੁੱਖ ਰੱਖ ਕੇ ਨੰਦਨੀ ਅਤੇ ਉਸ ਦੀਆਂ ਸਾਥਣਾਂ ਨੇ ਬੋਲੀਆਂ ਤੇ ਟੱਪੇ ਵੀ ਸੁਣਾਏ ਗਏ। ਇਸ ਦੇ ਨਾਲ ਹੀ ਵਿਦਿਆਰਥਣਾਂ ਦੀ ਰੰਗੋਲੀ ਬਣਾਉਣ ਦੀ ਪ੍ਰਤੀਯੋਗਤਾ ਵੀ ਕਰਵਾਈ ਗਈ।

ਪ੍ਰਿੰਸੀਪਲ ਕਰਨਜੀਤ ਸਿੰਘ ਨੇ ਇਸ ਮੌਕੇ ਵਿਦਿਆਰਥਣਾਂ ਲਈ ਇਕ ਵਿਸ਼ੇਸ਼ ਸਕਾਲਰਸ਼ਿਪ ਚਲਾਉਣ ਦਾ ਐਲਾਨ ਕੀਤਾ । ਉਨ੍ਹਾਂ ਵਿਸ਼ਵਾਸ ਜਤਾਇਆ ਕਿ ਜਿਵੇਂ ਪਿਛਲੇ ਸਾਲਾਂ ਵਿੱਚ ਵਿਦਿਆਰਥਣਾਂ ਨੇ ਪੜ੍ਹਾਈ ਵਿੱਚ ਵਧੀਆ ਨਤੀਜੇ ਹਾਸਲ ਕੀਤੇ ਹਨ। ਇਸ ਸਾਲ ਵੀ ਉਹ ਕੋਈ ਕਸਰ ਨਹੀਂ ਛੱਡਣਗੀਆਂ ਅਤੇ ਵਧੀਆ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਆਪਣੇ ਮਾਂ- ਪਿਓ ਦਾ ਨਾਮ ਰੌਸ਼ਨ ਕਰਨਗੀਆਂ।

 

Facebook Comments

Trending