ਲੁਧਿਆਣਾ : ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਦੇ ਸੰਸਥਾ ਇਨੋਵੇਸ਼ਨ ਸੈੱਲ ਅਤੇ ਵੂਮੈਨ ਡਿਵੈਲਪਮੈਂਟ ਸੈੱਲ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਹ ਸਮਾਗਮ ਸਮਾਜ ਵਿੱਚ ਔਰਤਾਂ ਦੇ ਯੋਗਦਾਨ ਅਤੇ ਲਿੰਗ ਸਮਾਨਤਾ ਨੂੰ ਦਰਸਾਉਣ ਲਈ ਕਰਵਾਇਆ ਗਿਆ ।
ਮੁੱਖ ਮਹਿਮਾਨ ਸ਼੍ਰੀਮਤੀ ਸਵਾਤੀ ਟਿਵਾਣਾ, ਐਸ.ਡੀ.ਐਮ. ਲੁਧਿਆਣਾ ਪੱਛਮੀ ਦਾ ਕਾਲਜ ਪ੍ਰਿੰਸੀਪਲ ਡਾ. ਤਨਵੀਰ ਲਿਖਾਰੀੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਹੋਰ ਆਏ ਹੋਏ ਮਹਿਮਾਨਾਂ ਦਾ ਵੀ ਸਵਾਗਤ ਕੀਤਾ। ਉਨ੍ਹਾਂ ਨੇ ਸਮਾਜ ਵਿੱਚ ਔਰਤਾਂ ਦੀ ਮੌਜੂਦਾ ਸਥਿਤੀ ਬਾਰੇ ਤਰਕ ਭਰਪੂਰ ਭਾਸ਼ਣ ਦਿੱਤਾ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਔਰਤਾਂ ਨੇ ਮਜ਼ਬੂਤ ਵਿਅਕਤੀਆਂ ਵਜੋਂ ਉਭਰਨ ਲਈ ਸਮਾਜ ਦੀਆਂ ਕੱਚੀਆ ਕੰਧਾਂ ਤੋੜ ਦਿੱਤੀਆਂ।
ਆਈਆਈਸੀ ਅਤੇ ਡਬਲਯੂਡੀਸੀ ਦੇ ਕਨਵੀਨਰ ਡਾ: ਨੀਲਮ ਭਾਰਦਵਾਜ ਦੁਆਰਾ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਮਲਾਲਾ ਯੂਸਫਜ਼ਈ ਦੀ ਪ੍ਰੇਰਨਾਦਾਇਕ ਕਹਾਣੀ ‘ਤੇ ਇੱਕ ਲਘੂ ਨਾਟਕ ਪੇਸ਼ ਕੀਤਾ। ਜਿਸ ਵਿੱਚ “ਵਿਸ਼ਵ ਸ਼ਾਂਤੀ ਅਤੇ ਮੇਲ- ਮਿਲਾਪ” ਦੇ ਵਿਸ਼ੇ ਨੂੰ ਉਜਾਗਰ ਕੀਤਾ ਗਿਆ। ਇਸ ਤੋਂ ਬਾਅਦ ਗਿੱਧਾ ਪੇਸ਼ਕਾਰੀ, ਕਲਾਸੀਕਲ ਡਾਂਸ ਅਤੇ ਔਰਤਾਂ ਦੇ ਸਸ਼ਕਤੀਕਰਨ ‘ਤੇ ਸੰਗੀਤਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।