ਲੁਧਿਆਣਾ : ਪੰਜਾਬ ਅਤੇ ਹਰਿਆਣਾ ਹਾਈਕੋਰਟ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿਚ ਨਿਆਂਇਕ ਅਧਿਕਾਰੀਆਂ, ਵਕੀਲਾਂ ਅਤੇ ਹੋਰ ਸਟਾਫ਼ ਨੇ ਸ਼ਮੂਲੀਅਤ ਕੀਤੀ। ਇਸ ਵਿੱਚ ਜ਼ਿਲ੍ਹਾ ਸੈਸ਼ਨ ਜੱਜ ਡਾ: ਰਜਨੀਸ਼, ਸੀ.ਜੇ. ਐਮ ਰਾਧਿਕਾ ਪੁਰੀ, ਹਰਵਿੰਦਰ ਸਿੰਘ, ਮੈਡਮ ਨਿਰਮਲਾ ਦੇਵੀ, ਸਿਮਰਨਦੀਪ ਸਿੰਘ, ਗੁਰਦੇਵ ਸਿੰਘ, ਮੈਡਮ ਸ਼ਵੇਤਾ, ਮੈਡਮ ਪ੍ਰਭਾ ਪਰਾਸ਼ਰ ਆਦਿ ਨੇ ਵੱਖ-ਵੱਖ ਯੋਗਾ ਕਿਰਿਆਵਾਂ ਕੀਤੀਆਂ | ਉਨ੍ਹਾਂ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗਾ ਕਰਨਾ ਬਹੁਤ ਜ਼ਰੂਰੀ ਹੈ।
ਤੁਹਾਨੂੰ ਦੱਸ ਦੇਈਏ ਕਿ ਯੋਗ ਦੀ ਸ਼ੁਰੂਆਤ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਸੀ। 2014 ਵਿੱਚ, 27 ਸਤੰਬਰ ਨੂੰ, ਪ੍ਰਧਾਨ ਮੰਤਰੀ ਨੇ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਯੋਗ ਦਿਵਸ ਮਨਾਉਣ ਦਾ ਪ੍ਰਸਤਾਵ ਰੱਖਿਆ, ਜਿਸਨੂੰ 11 ਦਸੰਬਰ 2014 ਨੂੰ ਸਵੀਕਾਰ ਕਰ ਲਿਆ ਗਿਆ। ਇਸ ਤੋਂ ਬਾਅਦ 21 ਜੂਨ 2015 ਨੂੰ ਪਹਿਲੀ ਵਾਰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।